President ramnath kovind returns home : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸੋਮਵਾਰ ਨੂੰ ਆਲ ਇੰਡੀਆ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਤੋਂ ਸੋਮਵਾਰ ਨੂੰ ਡਿਸਚਾਰਜ ਕਰ ਦਿੱਤਾ ਗਿਆ। ਰਾਸ਼ਟਰਪਤੀ ਦੀ ਇੱਥੇ 30 ਮਾਰਚ ਨੂੰ ਸਫਲ ਬਾਈਪਾਸ ਸਰਜਰੀ ਹੋਈ ਸੀ। ਇਸ ਤੋਂ ਪਹਿਲਾਂ, 26 ਮਾਰਚ ਨੂੰ, ਉਨ੍ਹਾਂ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਣ ਤੋਂ ਬਾਅਦ ਆਰਮੀ ਰਿਸਰਚ ਐਂਡ ਰੈਫਰਲ (ਆਰ ਐਂਡ ਆਰ) ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉੱਥੋਂ 27 ਮਾਰਚ ਨੂੰ ਉਨ੍ਹਾਂ ਨੂੰ ਏਮਜ਼ ਤਬਦੀਲ ਕਰ ਦਿੱਤਾ ਗਿਆ ਸੀ।
ਰਾਸ਼ਟਰਪਤੀ ਕੋਵਿੰਦ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਹਸਪਤਾਲ ਤੋਂ ਬਾਹਰ ਨਿਕਲਦੇ ਸਮੇ ਏਮਜ਼ ਦੇ ਡਾਕਟਰਾਂ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਅਤੇ ਕਿਹਾ ਕਿ ਉਹ ਰਾਸ਼ਟਰਪਤੀ ਭਵਨ ਵਾਪਿਸ ਪਰਤ ਆਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਘਰ ਪਰਤ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਰਾਸ਼ਟਰਪਤੀ ਨੇ ਏਮਜ਼ ਅਤੇ ਮਿਲਟਰੀ ਹਸਪਤਾਲ ਦੇ ਡਾਕਟਰਾਂ ਅਤੇ ਨਰਸਿੰਗ ਸਟਾਫ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ, “ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਿਸ ਪਰਤ ਆਇਆ ਹਾਂ। ਇਹ ਸਭ ਦੀ ਅਰਦਾਸ ਅਤੇ ਏਮਜ਼ ਅਤੇ ਆਰਮੀ ਆਰਆਰ ਹਸਪਤਾਲ ਵਿੱਚ ਡਾਕਟਰਾਂ ਅਤੇ ਨਰਸਿੰਗ ਸਟਾਫ ਦੁਆਰਾ ਦਿੱਤੀ ਗਈ ਅਸਾਧਾਰਣ ਦੇਖਭਾਲ ਕਰਕੇ ਸੰਭਵ ਹੋਇਆ ਹੈ। ਮੈਂ ਸਾਰਿਆਂ ਦਾ ਧੰਨਵਾਦੀ ਹਾਂ! ਮੈਂ ਘਰ ਵਾਪਿਸ ਆ ਕੇ ਖੁਸ਼ ਹਾਂ।”
ਇਹ ਵੀ ਦੇਖੋ : Lakha Sidhana ਦੇ ਭਰਾ ਨੂੰ ਚੁੱਕਣ ਦੇ ਮਾਮਲੇ ‘ਚ ਦਿੱਲੀ ਪੁਲਿਸ ਦਾ ਆਇਆ ਬਿਆਨ, ਜਾਣੋ ਕੀ ਹੈ ਸੱਚਾਈ