ਭਾਰਤ ਦੇ 15ਵੇਂ ਰਾਸ਼ਟਰਪਤੀ ਦੇ ਲਈ ਵੀਰਵਾਰ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਤਰੀਕ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਬਾਰੇ ਦੁਪਹਿਰ 3 ਵਜੇ ਵਿਗਿਆਨ ਭਵਨ ਵਿੱਚ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਜਿਸ ਕਾਰਨ ਨਵੇਂ ਰਾਸ਼ਟਰਪਤੀ ਨੂੰ 25 ਜੁਲਾਈ ਤੱਕ ਅਹੁਦੇ ਦੀ ਸਹੁੰ ਲੈਣੀ ਹੈ। ਸੰਵਿਧਾਨ ਦੀ ਧਾਰਾ 62 ਦਾ ਹਵਾਲਾ ਦਿੰਦੇ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ ਅਤੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ ਚੋਣ ਇਸ ਤੋਂ ਪਹਿਲਾਂ ਸਮਾਪਤ ਹੋ ਜਾਣੀ ਚਾਹੀਦੀ ਹੈ।
ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਤੋਂ ਇਲਾਵਾ ਸਾਰੇ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੁਣੇ ਗਏ ਮੈਂਬਰ, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਰਾਸ਼ਟਰਪਤੀ ਚੋਣ ਵਿੱਚ ਵੋਟ ਪਾ ਸਕਦੇ ਹਨ। ਰਾਜ ਸਭਾ, ਲੋਕ ਸਭਾ ਜਾਂ ਵਿਧਾਨ ਸਭਾਵਾਂ ਦੇ ਨਾਮਜ਼ਦ ਮੈਂਬਰਾਂ ਨੂੰ ਰਾਸ਼ਟਰਪਤੀ ਚੋਣਾਂ ਵਿੱਚ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਇਸੇ ਤਰ੍ਹਾਂ ਰਾਜਾਂ ਦੀਆਂ ਵਿਧਾਨ ਪ੍ਰੀਸ਼ਦਾਂ ਦੇ ਮੈਂਬਰਾਂ ਨੂੰ ਵੀ ਰਾਸ਼ਟਰਪਤੀ ਚੋਣ ਵਿੱਚ ਹਿੱਸਾ ਲੈਣ ਦਾ ਅਧਿਕਾਰ ਨਹੀਂ ਹੈ।
ਇਹ ਵੀ ਪੜ੍ਹੋ: ਮੂਸੇਵਾਲਾ ਕਤਲਕਾਂਡ ‘ਚ 2 ਹੋਰ ਗ੍ਰਿਫ਼ਤਾਰੀਆਂ, ਹਮਲੇ ਲਈ ਹਥਿਆਰ ਸਪਲਾਈ ਕਰਨ ਵਾਲੇ ਬਠਿੰਡਾ ਤੋਂ ਕਾਬੂ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 17 ਜੁਲਾਈ 2017 ਨੂੰ ਰਾਸ਼ਟਰਪਤੀ ਚੋਣ ਲਈ ਵੋਟਾਂ ਪਈਆਂ ਸਨ ਅਤੇ 20 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਈ ਸੀ ਅਤੇ ਰਾਮ ਨਾਥ ਕੋਵਿੰਦ ਰਾਸ਼ਟਰਪਤੀ ਚੁਣੇ ਗਏ ਸਨ। ਉਨ੍ਹਾਂ ਨੇ 25 ਜੁਲਾਈ 2017 ਨੂੰ ਆਪਣਾ ਅਹੁਦਾ ਸੰਭਾਲ ਲਿਆ ਸੀ। ਉਹ ਦੇਸ਼ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: