Presidential rule in Puducherry : ਪੁਡੂਚੇਰੀ ਵਿੱਚ ਪਿੱਛਲੇ ਕਈ ਦਿਨਾਂ ਤੋਂ ਰਾਜਨੀਤਿਕ ਸੰਕਟ ਚੱਲ ਰਿਹਾ ਹੈ। ਕੇਂਦਰ ਨੇ ਬੁੱਧਵਾਰ ਨੂੰ ਪੁਡੂਚੇਰੀ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਹੈ। ਪਿੱਛਲੇ ਦਿਨੀਂ ਕਾਂਗਰਸ ਦੀ ਸਰਕਾਰ ਡਿੱਗਣ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰਪਤੀ ਸ਼ਾਸਨ ਲਗਾਉਣ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਹਫਤੇ ਦੇ ਸ਼ੁਰੂ ਵਿੱਚ ਕਾਂਗਰਸ ਦੀ ਨਰਾਇਣਸਾਮੀ ਸਰਕਾਰ ਵਿਸ਼ਵਾਸ ਮੱਤ ਦੀ ਘਾਟ ਕਾਰਨ ਡਿੱਗ ਗਈ ਸੀ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵਿਧਾਨ ਸਭਾ ਵਿੱਚ ਵਿਸ਼ਵਾਸ ਗੁਆਉਣ ਤੋਂ ਇੱਕ ਦਿਨ ਬਾਅਦ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਰਾਇਣਸਾਮੀ ਅਤੇ ਉਨ੍ਹਾਂ ਦੀ ਮੰਤਰੀ ਪ੍ਰੀਸ਼ਦ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਅਤੇ ਉਨ੍ਹਾਂ ਦੇ ਮੰਤਰੀ ਪ੍ਰੀਸ਼ਦ ਦਾ 22 ਫਰਵਰੀ ਤੋਂ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਪੁਡੂਚੇਰੀ ਦੇ ਉਪ ਰਾਜਪਾਲ ਦੁਆਰਾ ਨੋਟੀਫਿਕੇਸ਼ਨ ਦੀ ਇੱਕ ਕਾਪੀ ਮੀਡੀਆ ਨੂੰ ਉਪਲਬਧ ਕਰਵਾਈ ਗਈ ਹੈ।
ਇਹ ਵੀ ਦੇਖੋ : ‘ਪਗੜੀ ਸੰਭਾਲ ਜੱਟਾ’ ਲਹਿਰ ਨੂੰ ਯਾਦ ਕਰਦਿਆਂ ਲੋਕਾਂ ਨੇ ਸਿਰਾਂ ‘ਤੇ ਸਜਾਈਆਂ ਪੀਲੀਆਂ ਪੱਗਾਂ