ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੋਲਨ ਤੋਂ ਚੈਲ ਜਾ ਰਹੀ ਨਿੱਜੀ ਬੱਸ ਸਾਧੂ ਪੁਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਵਿੱਚ ਕੁੱਲ 7 ਯਾਤਰੀ ਸਵਾਰ ਸਨ। ਇਨ੍ਹਾਂ ‘ਚੋਂ ਦੋ ਦੀ ਮੌਤ ਹੋ ਗਈ, ਜਦਕਿ ਪੰਜ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਕੰਡਾਘਾਟ ਹਸਪਤਾਲ ਪਹੁੰਚਾਇਆ ਗਿਆ। ਸ਼ਨੀਵਾਰ ਸਵੇਰੇ ਕਰੀਬ 10 ਵਜੇ ਸੋਲਨ ਤੋਂ ਚੈਲ ਜਾ ਰਹੀ ਪ੍ਰਾਈਵੇਟ ਬੱਸ ਜਦੋਂ ਸਾਧੂਪੁਲ ਨੇੜੇ ਪਹੁੰਚੀ ਤਾਂ ਡਰਾਈਵਰ ਨੇ ਅਚਾਨਕ ਕੰਟਰੋਲ ਗੁਆ ਦਿੱਤਾ।
ਇਸ ਦੌਰਾਨ ਬੱਸ ਨਾਲ ਲੱਗਦੀ ਖੱਡ ਵਿੱਚ ਜਾ ਡਿੱਗੀ। ਬੱਸ ਦੇ ਖੱਡ ‘ਚ ਡਿੱਗਣ ਤੋਂ ਬਾਅਦ ਆਸ-ਪਾਸ ਦੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ ਅਤੇ ਹਾਦਸੇ ਵਾਲੀ ਥਾਂ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਕੰਡਾਘਾਟ ਹਸਪਤਾਲ ਲਿਆਂਦਾ ਗਿਆ, ਜਿੱਥੋਂ ਕੁਝ ਜ਼ਖਮੀਆਂ ਨੂੰ ਗੰਭੀਰ ਹਾਲਤ ‘ਚ ਆਈਜੀਐੱਮਸੀ ਸ਼ਿਮਲਾ ਰੈਫਰ ਕਰ ਦਿੱਤਾ ਗਿਆ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਪ੍ਰਸ਼ਾਸਨ ਅਤੇ 108 ਦੀ ਟੀਮ ਮੌਕੇ ‘ਤੇ ਪਹੁੰਚ ਗਈ।
ਵੀਡੀਓ ਲਈ ਕਲਿੱਕ ਕਰੋ -: