ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਗੰਨੇ ਦੀ ਕੀਮਤ ਬਾਰੇ ਬੋਲਦਿਆਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਇਨ੍ਹਾਂ ਦੀ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ, ਜਦਕਿ ਰਸੋਈ ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ।
ਪ੍ਰਿਯੰਕਾ ਗਾਂਧੀ ਨੇ ਇਹ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹਰ ਮਹੀਨੇ LPG ਦੀਆਂ ਕੀਮਤਾਂ ਵਧਾ ਰਹੀ ਹੈ ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤਿੰਨ-ਚਾਰ ਮਹੀਨਿਆਂ ਵਿੱਚ 60 ਤੋਂ 70 ਵਾਰ ਵੱਧ ਚੁੱਕੀਆਂ ਹਨ।
ਇਹ ਵੀ ਪੜ੍ਹੋ: ਅਦਾਕਾਰ ਤੇ ਬਿੱਗ ਬੌਸ ਜੇਤੂ ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਦਰਅਸਲ, ਪ੍ਰਿਯੰਕਾ ਗਾਂਧੀ ਨੇ ਹੈਸ਼ਟੈਗ ਮਹਿੰਗੇ ਦਿਨ ਤੇ ਗੰਨੇ ਦੀਆਂ ਕੀਮਤਾਂ ਵਧਾਓ ਦੇ ਨਾਲ ਇੱਕ ਟਵੀਟ ਵੀ ਕੀਤਾ ਹੈ, ਪਰ ਤਿੰਨ ਸਾਲਾਂ ਤੋਂ ਕਿਸਾਨਾਂ ਲਈ ਗੰਨੇ ਦੀਆਂ ਕੀਮਤਾਂ ਨਹੀਂ ਵਧੀਆਂ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ ਇਹ ਮੁੱਦਾ ਚੁੱਕਿਆ ਗਿਆ ਸੀ ਤੇ ਕਿਹਾ ਗਿਆ ਸੀ ਕਿ ਕਿਸਾਨਾਂ ਦੇ ਲਈ ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਦੇ ਬਾਵਜੂਦ ਗੰਨੇ ਦੀਆਂ ਕੀਮਤਾਂ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।