Priyanka gandhi attack on center : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 38 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵਿਰੋਧ ਕਰ ਰਹੇ ਕਿਸਾਨਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦਾ ਘਿਰਾਓ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਕਿਸਾਨ ਧਰਨੇ ‘ਤੇ ਬੈਠੇ ਹਨ ਅਤੇ ਅਜਿਹੀ ਸਥਿਤੀ ਵਿੱਚ ਉਨ੍ਹਾਂ ਦੀ ਮੌਤ ਦੀ ਖ਼ਬਰ ਆ ਰਹੀ ਹੈ।
ਪ੍ਰਿਯੰਕਾ ਗਾਂਧੀ ਨੇ ਟਵੀਟ ਕਰ ਕਿਹਾ, ਠੰਡੇ ਮੌਸਮ ਵਿੱਚ ਦਿੱਲੀ ਬਾਰਡਰ ‘ਤੇ ਬੈਠੇ ਕਿਸਾਨ ਭਰਾਵਾਂ ਦੀ ਮੌਤ ਦੀ ਖ਼ਬਰ ਪ੍ਰੇਸ਼ਾਨ ਕਰਨ ਵਾਲੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਹੁਣ ਤੱਕ 57 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਦੇ ਬਿਮਾਰ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇੱਕ ਮਹੀਨੇ ਤੋਂ ਕਿਸਾਨ ਭਰਾ ਆਪਣੀਆਂ ਜਾਇਜ਼ ਮੰਗਾਂ ਲਈ ਧਰਨੇ ‘ਤੇ ਬੈਠੇ ਹਨ, ਪਰ ਸਰਕਾਰ ਉਨ੍ਹਾਂ ਦੀ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅਸੰਵੇਦਨਸ਼ੀਲ ਹੈ।
ਇਹ ਵੀ ਦੇਖੋ : 350 ਕਿਲੋਮੀਟਰ ਬੈਕ ਗੇਅਰ ਟਰੈਕਟਰ ਚਲਾਕੇ ਅੰਦੋਲਨ ‘ਚ ਪਹੁੰਚਿਆਂ ਇਹ ਗੱਭਰੂ, ਰੋਇਆ ਬਹੁਤ ਸੁਣੋ ਕਿਉਂ !