ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਇੱਕ ਵਾਰ ਫਿਰ ਤੋਂ ਕੋਰੋਨਾ ਸੰਕਰਮਿਤ ਹੋ ਗਈ ਹੈ । ਪ੍ਰਿਯੰਕਾ ਗਾਂਧੀ ਨੇ ਇਸ ਗੱਲ ਦੀ ਜਾਣਕਾਰੀ ਖੁਦ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਨੇਟਵੀਟ ਕਰਦਿਆਂ ਲਿਖਿਆ, “ਅੱਜ ਮੈਂ ਦੁਬਾਰਾ ਕੋਰੋਨਾ ਪਾਜ਼ੀਟਿਵ ਆ ਗਈ ਹਾਂ। ਮੈਂ ਘਰ ਵਿੱਚ ਆਈਸੋਲੇਟ ਹਾਂ ਅਤੇ ਸਾਰੇ ਨਿਯਮਾਂ ਦੀ ਪਾਲਣਾ ਕਰ ਰਹੀ ਹਾਂ।” ਦੱਸ ਦੇਈਏ ਕਿ ਇਸ ਤੋਂ ਪਹਿਲਾਂ 3 ਜੂਨ ਨੂੰ ਪ੍ਰਿਯੰਕਾ ਗਾਂਧੀ ਕੋਰੋਨਾ ਨਾਲ ਸੰਕਰਮਿਤ ਹੋਈ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੂਨ ਵਿੱਚ ਪ੍ਰਿਯੰਕਾ ਗਾਂਧੀ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਸੀ। ਉਨ੍ਹਾਂ ਨੇ ਉਸ ਸਮੇਂ ਵੀ ਮਾਈਕ੍ਰੋਬਲਾਗਿੰਗ ਪਲੈਟਫਾਰਮ ਰਾਹੀਂ ਲੋਕਾਂ ਨੂੰ ਸੂਚਿਤ ਕੀਤਾ ਸੀ ਤੇ ਦੱਸਿਆ ਸੀ ਕਿ ਉਨ੍ਹਾਂ ਨੂੰ ਕੋਰੋਨਾ ਦੇ ਹਲਕੇ ਲੱਛਣ ਹਨ। ਉਨ੍ਹਾਂ ਕਿਹਾ ਸੀ ਕਿ ਸਾਰੇ ਪ੍ਰੋਟੋਕੋਲ ਦਾ ਪਾਲਣ ਕਰਦੇ ਹੋਏ ਮੈਂ ਖੁਦ ਨੂੰ ਘਰ ‘ਤੇ ਹੀ ਕੁਆਰੰਟੀਨ ਕਰ ਲਿਆ ਹੈ। ਮੈਂ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਬੇਨਤੀ ਕਰਦੀ ਹਾਂ।
ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ
ਦੱਸ ਦੇਈਏ ਕਿ ਇਸ ਵਿਚਾਲੇ ਇਹ ਖਬਰ ਵੀ ਸਾਹਮਣੇ ਆ ਰਹੀ ਹੈ ਕਿ ਰਾਹੁਲ ਗਾਂਧੀ ਨੇ ਰਾਜਸਥਾਨ ਦੇ ਅਲਵਰ ਸ਼ਹਿਰ ਦਾ ਆਪਣਾ ਦੌਰਾ ਰੱਦ ਕਰ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਦੀ ਤਬੀਅਤ ਵੀ ਕੁਝ ਠੀਕ ਨਹੀਂ ਹੈ। ਉਨ੍ਹਾਂ ਨੇ ਰਾਜਸਥਾਨ ਵਿੱਚ ਪਾਰਟੀ ਦੀ ਅਗਵਾਈ ਵਿੱਚ ਇੱਕ ਸ਼ਿਵਿਰ ਵਿੱਚ ਹਿਸਾ ਲੈਣਾ ਸੀ।
ਵੀਡੀਓ ਲਈ ਕਲਿੱਕ ਕਰੋ -: