ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦੀਵਾਲੀ ਮੌਕੇ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਦੇਸ਼ ਵਾਸੀਆਂ ਨੂੰ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਪੈਟਰੋਲ ‘ਤੇ 5 ਰੁਪਏ ਅਤੇ ਡੀਜ਼ਲ ‘ਤੇ 10 ਰੁਪਏ ਦੀ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਇਹ ਘਟੀਆਂ ਹੋਈਆਂ ਕੀਮਤਾਂ ਪੂਰੇ ਦੇਸ਼ ਵਿੱਚ ਅੱਜ ਤੋਂ ਲਾਗੂ ਹੋਣਗੀਆਂ। ਉੱਥੇ ਹੀ ਦੂਜੇ ਪਾਸੇ ਪ੍ਰਿਅੰਕਾ ਗਾਂਧੀ ਨੇ ਸਰਕਾਰ ਦੇ ਇਸ ਫੈਸਲੇ ‘ਤੇ ਮੋਦੀ ਸਰਕਾਰ ‘ਤੇ ਤੰਜ ਕੱਸਿਆ ਹੈ।
ਦਰਅਸਲ, ਉਨ੍ਹਾਂ ਨੇ ਮੋਦੀ ਸਰਕਾਰ ‘ਤੇ ਤੰਜ ਕਸਦਿਆਂ ਕਿਹਾ ਹੈ ਕਿ ਮੋਦੀ ਸਰਕਾਰ ਨੇ ਡਰ ਕਾਰਨ ਤੇਲ ਦੀਆਂ ਕੀਮਤਾਂ ਘਟਾਈਆਂ ਹਨ। ਇਸ ਸਬੰਧੀ ਪ੍ਰਿਯੰਕਾ ਗਾਂਧੀ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਲਿਖਿਆ, “ਇਹ ਦਿਲ ਤੋਂ ਨਹੀਂ ਡਰ ਤੋਂ ਲਿਆ ਗਿਆ ਫੈਸਲਾ ਹੈ। ਵਸੂਲੀ ਸਰਕਾਰ ਦੀ ਲੁੱਟ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਾ ਹੈ।”
ਜ਼ਿਕਰਯੋਗ ਹੈ ਕਿ ਪ੍ਰਿਯੰਕਾ ਗਾਂਧੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ ਨੂੰ ਲੈ ਕੇ ਲਗਾਤਾਰ ਮੋਦੀ ਸਰਕਾਰ ‘ਤੇ ਹਮਲਾਵਰ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਨੂੰ ਲੈ ਕੇ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ ।
ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ
ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਤੋਂ ਬਾਅਦ ਕਈ ਭਾਜਪਾ ਸ਼ਾਸਤ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਮਨੀਪੁਰ, ਗੋਆ, ਉੱਤਰਾਖੰਡ, ਕਰਨਾਟਕ, ਅਸਾਮ ਅਤੇ ਤ੍ਰਿਪੁਰਾ ਵਰਗੇ ਰਾਜ ਸ਼ਾਮਿਲ ਹਨ। ਇੱਥੇ ਡੀਜ਼ਲ ਦੀਆਂ ਕੀਮਤਾਂ ਵਿੱਚ 7 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: