ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਰੁੱਧ ਜਿਥੇ ਵਿਰੋਧੀ ਪਾਰਟੀਆਂ ਦੇ ਹਮਲਾਵਰ ਰੁੱਖ ਆਪਣਾ ਰਹੀਆਂ ਹਨ, ਉੱਥੇ ਹੀ ਪੰਜਾਬ ਕਾਂਗਰਸ ਦੇ ਵਿੱਚ ਸ਼ੁਰੂ ਹੋਇਆ ਅੰਦਰੂਨੀ ਕਲੇਸ਼ ਵੀ ਜਾਰੀ ਹੈ। ਇਸ ਦੇ ਨਾਲ-ਨਾਲ ਸਰਕਾਰ ਖਿਲਾਫ ਹੋ ਰਹੇ ਪ੍ਰਦਰਸ਼ਨਾਂ ਨੇ ਵੀ ਪ੍ਰਤੀ ਦੀ ਚਿੰਤਾ ਵਿੱਚ ਵਾਧਾ ਕੀਤਾ ਹੈ।
ਪਰ ਇਸ ਵਿਚਕਾਰ ਹੀ ਕੈਪਟਨ ਸਰਕਾਰ ਲਈ ਕਾਂਗਰਸ ਹਾਈਕਮਾਨ ਵੱਲੋਂ ਤਾਰੀਫ਼ਾਂ ਦੇ ਪੁੱਲ ਬੰਨ੍ਹੇ ਜਾ ਰਹੇ ਹਨ। ਦਰਅਸਲ ਪੰਜਾਬ ਸਰਕਾਰ ਦੀ ਇਹ ਤਾਰੀਫ਼ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੀਤੀ ਹੈ। ਉਨ੍ਹਾਂ ਨੇ ਇਹ ਤਾਰੀਫ਼ ਗੰਨੇ ਦੇ ਭਾਅ ਵਿੱਚ ਪੰਜਾਬ ਸਰਕਾਰ ਵੱਲੋਂ ਵਾਧਾ ਕਰਨ ਲਈ ਕੀਤੀ ਹੈ। ਇਸ ਲਈ ਪ੍ਰਿਯੰਕਾ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰਦਿਆਂ ਕੈਪਟਨ ਸਰਕਾਰ ਦੀ ਤਾਰੀਫ਼ ਵਿੱਚ ਲਿਖਿਆ, ”ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਸੁਣੀ ਹੈ ਅਤੇ ਗੰਨੇ ਦਾ ਭਾਅ ਪ੍ਰਤੀ ਕੁਇੰਟਲ 360 ਰੁਪਏ ਕਰ ਦਿੱਤਾ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਵੀ ਨਿਸ਼ਾਨੇ ‘ਤੇ ਲਿਆ ਹੈ।
ਇਹ ਵੀ ਪੜ੍ਹੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਅਕਾਲੀ ਦਲ ਬਾਦਲ ਨੇ ਬਣਾਈ ਜਿੱਤ ਦੀ ਹੈਟ੍ਰਿਕ, ਪਰ ਮਨਜਿੰਦਰ ਸਿੰਘ ਸਿਰਸਾ ਹਾਰੇ
ਪ੍ਰਿਯੰਕਾ ਗਾਂਧੀ ਨੇ ਟਵੀਟ ਕਰ ਕਿਹਾ, “ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦੀ ਗੱਲ ਸੁਣੀ ਅਤੇ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ। ਗੰਨੇ ਦੇ ਪ੍ਰਤੀ 400 ਰੁਪਏ ਪ੍ਰਤੀ ਕੁਇੰਟਲ ਦੇ ਵਾਅਦੇ ਨਾਲ ਆਈ ਹੈ, ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਨੇ 3 ਸਾਲਾਂ ਤੋਂ ਗੰਨੇ ਦੀ ਕੀਮਤ ਵਿੱਚ ਇੱਕ ਪੈਸਾ ਵੀ ਨਹੀਂ ਵਧਾਇਆ ਹੈ। ਅਤੇ ਜਦੋਂ ਕਿਸਾਨ ਆਪਣੀ ਆਵਾਜ਼ ਬੁਲੰਦ ਕਰਦੇ ਹਨ ਤਾਂ ‘ਵੇਖ ਲੈਣ’ ਦੀ ਧਮਕੀ ਦਿੰਦੇ ਹਨ।” ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬੀਤੇ ਦਿਨ ਗੰਨਾ ਕਿਸਾਨਾਂ ਦੀ ਮੰਗ ਮੰਨਦਿਆਂ 50 ਰੁਪਏ ਪ੍ਰਤੀ ਕੁਇੰਟਲ ਭਾਅ ਦਾ ਵਾਧਾ ਕੀਤਾ ਹੈ। ਕੈਪਟਨ ਸਰਕਾਰ ਦੇ ਇਸ ਵਾਧੇ ਨਾਲ ਹੁਣ ਗੰਨੇ ਦਾ ਭਾਅ ਗੁਆਢੀ ਰਾਜ ਹਰਿਆਣਾ ਨਾਲੋਂ ਵੱਧ ਗਿਆ ਹੈ।
ਇਹ ਵੀ ਦੇਖੋ : DSGMC ਦੀਆਂ ਚੋਣਾਂ ਦੇ LIVE ਨਤੀਜੇ, ਦੇਖੋ ਕਿਹੜੇ ਇਲਾਕੇ ਤੋਂ ਕੌਣ ਜਿੱਤ ਰਿਹਾ, ਕਿਸਦੇ ਹੱਥ ਜਾ ਰਹੀ ਦਿੱਲੀ ਕਮੇਟੀ !