ਉੱਤਰ ਪ੍ਰਦੇਸ਼ ਵਿੱਚ ਕਈ ਸਾਲਾਂ ਤੋਂ ਸੱਤਾ ਤੋਂ ਦੂਰ ਰਹੀ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੂਰੀ ਸਰਗਰਮੀ ਵਿੱਚ ਆ ਗਈ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਲਗਾਤਾਰ ਆਧਾਰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਸਬੰਧ ਵਿੱਚ ਉਨ੍ਹਾਂ ਨੇ ਯੂਪੀ ਚੋਣਾਂ ਸੰਬੰਧੀ ਕਾਂਗਰਸ ਦੀ ਰਣਨੀਤੀ ਦੱਸਣ ਲਈ ਲਖਨਊ ਵਿੱਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਕਾਂਗਰਸ ਪਾਰਟੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ 40 ਫੀਸਦੀ ਔਰਤਾਂ ਨੂੰ ਟਿਕਟਾਂ ਦੇਵੇਗੀ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵਿਧਾਨ ਸਭਾ ਚੋਣਾਂ ਵਿਚ ਔਰਤਾਂ ਦੀ ਹਿੱਸੇਦਾਰੀ ਵਧਾਉਣ ਲਈ ‘ਮੈਂ ਇੱਕ ਲੜਕੀ ਹਾਂ, ਲੜ ਸਕਦੀ ਹਾਂ’ ਨਵਾਂ ਨਾਅਰਾ ਦਿੱਤਾ ਹੈ।
ਇਹ ਵੀ ਪੜ੍ਹੋ : ਲਖੀਮਪੁਰ ਮਾਮਲਾ : ਕਿਸਾਨਾਂ ਨੂੰ ਕੁਚਲਣ ਵਾਲੀ ਕਾਰ ‘ਤੇ ਸਵਾਰ BJP ਆਗੂ ਸਣੇ 4 ਗ੍ਰਿਫਤਾਰ
ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਸਾਰੀਆਂ ਔਰਤਾਂ ਲਈ ਹੈ ਜੋ ਉੱਤਰ ਪ੍ਰਦੇਸ਼ ਵਿੱਚ ਬਦਲਾਅ ਚਾਹੁੰਦੀਆਂ ਹਨ, ਸੂਬੇ ਨੂੰ ਅੱਗੇ ਵਧਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਰਾਜਨੀਤੀ ਵਿੱਚ ਪੂਰੀ ਤਰ੍ਹਾਂ ਭਾਗੀਦਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਮੈਂ 2019 ਦੀਆਂ ਚੋਣਾਂ ਵਿੱਚ ਆਈ ਸੀ ਤਾਂ ਇਲਾਹਾਬਾਦ ਯੂਨੀਵਰਸਿਟੀ ਦੀਆਂ ਕੁਝ ਕੁੜੀਆਂ ਮਿਲੀਆਂ ਸੀ, ਉਨ੍ਹਾਂ ਨੇ ਦੱਸਿਆ ਸੀ ਕਿ ਹੋਸਟਲ ਵਿੱਚ ਮੁੰਡੇ ਅਤੇ ਕੁੜੀਆਂ ਲਈ ਕਾਨੂੰਨ ਵੱਖਰੇ ਸਨ। ਇਹ ਫੈਸਲਾ ਉਸ ਲਈ ਲਿਆ ਗਿਆ ਜਿਸ ਨੇ ਮੈਨੂੰ ਗੰਗਾ ਯਾਤਰਾ ਦੌਰਾਨ ਦੱਸਿਆ ਕਿ ਮੇਰੇ ਪਿੰਡ ਵਿੱਚ ਕੋਈ ਸਕੂਲ ਨਹੀਂ ਹੈ। ਪ੍ਰਯਾਗਰਾਜ ਦੀ ਪਾਰੋ ਲਈ, ਜਿਸ ਨੇ ਹੱਥ ਫੜ੍ਹ ਕੇ ਕਿਹਾ ਕਿ ਮੈਂ ਨੇਤਾ ਬਣਨਾ ਚਾਹੁੰਦੀ ਹਾਂ।
ਵੀਡੀਓ ਲਈ ਕਲਿੱਕ ਕਰੋ -: