Priyanka gandhi tweet on disha ravi : ਬੀਤੇ ਦਿਨ ਦਿੱਲੀ ਪੁਲਿਸ ਨੇ ਕਰਨਾਟਕ ਦੇ ਬੰਗਲੁਰੂ ਤੋਂ 21 ਸਾਲਾ ਦਿਸ਼ਾ ਰਵੀ ਨੂੰ ਗ੍ਰਿਫਤਾਰ ਕੀਤਾ ਹੈ। ਦਿਸ਼ਾ ਇੱਕ Climate Activist ਹੈ, ਦਿਸ਼ਾ ‘ਤੇ ਆਰੋਪ ਹੈ ਕਿ ਜਿਸ ਟੂਲਕਿੱਟ ਨੂੰ ਗ੍ਰੇਟਾ ਥਨਬਰਗ ਨੇ ਟਵੀਟ ਕੀਤਾ ਸੀ, ਉਹ ਦਿਸ਼ਾ ਨੇ ਐਡਿਟ ਕੀਤੀ ਸੀ। ਹੁਣ ਇਸ ਮਾਮਲੇ ਵਿੱਚ ਦਿਸ਼ਾ ਰਵੀ ਨੂੰ ਦਿੱਲੀ ਦੀ ਇੱਕ ਅਦਾਲਤ ਨੇ 5 ਦਿਨਾਂ ਦੀ ਹਿਰਾਸਤ ਵਿੱਚ ਭੇਜਿਆ ਹੈ। ਪਰ ਹੁਣ ਕਿਸਾਨ ਅੰਦੋਲਨ ਦੇ ਵਿਚਕਾਰ ਚਰਚਾ ‘ਚ ਆਇਆ ਟੂਲਕਿੱਟ ਮੁੱਦਾ ਗੰਭੀਰ ਹੋ ਗਿਆ ਹੈ। ਟੂਲਕਿੱਟ ਦੇ ਮਾਮਲੇ ‘ਤੇ ਸਿਆਸਤ ਵੀ ਲਗਾਤਾਰ ਭਖ ਰਹੀ ਹੈ।
ਸੋਮਵਾਰ ਨੂੰ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਇਸ ਮੁੱਦੇ ‘ਤੇ ਟਵੀਟ ਕਰਕੇ ਸਰਕਾਰ ‘ਤੇ ਤਿੱਖਾ ਵਾਰ ਕੀਤਾ ਹੈ। ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ, “ਡਰਦੇ ਨੇ ਬੰਦੂਕਾਂ ਵਾਲੇ ਇੱਕ ਨਿਹੱਥੀ ਲੜਕੀ ਤੋਂ, ਫੈਲੀ ਹੈ ਹਿੰਮਤ ਦੀ ਰੋਸ਼ਨੀ ਇੱਕ ਨਿਹੱਥੀ ਲੜਕੀ ਤੋਂ। #ReleaseDishaRavi, #DishaRavi, #IndiaBeingSilenced” ਜ਼ਿਕਰਯੋਗ ਹੈ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦਾ 82 ਵਾਂ ਦਿਨ ਹੈ।