Priyanka gandhi vadra mahapanchayat saharanpur : ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਸੰਸਦ ਤੋਂ ਸੜਕ ਤੱਕ ਸੰਘਰਸ਼ ਜਾਰੀ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਅੰਦੋਲਨ ਨੂੰ ਹੁਣ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਨਾਲ ਹੀ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵਲੋਂ ਵਿਸ਼ਾਲ ਮਹਾਂ ਪੰਚਾਇਤਾਂ ਵੀ ਕੀਤੀਆਂ ਜਾ ਰਹੀਆਂ ਹਨ। ਕਿਸਾਨ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਲਗਾਤਾਰ ਜਾਰੀ ਹੈ। ਅੱਜ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਯੂਪੀ ਦੇ ਸਹਾਰਨਪੁਰ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿੱਚ ਹਿੱਸਾ ਲੈ ਰਹੀ ਹੈ। ਇਸ ਵੇਲੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸਹਾਰਨਪੁਰ ਪਹੁੰਚ ਗਏ ਹਨ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸ਼ਕੁੰਭਰੀ ਦੇਵੀ ਮੰਦਰ ਵਿੱਚ ਮੱਥਾ ਟੇਕਿਆ ਹੈ। ਹੁਣ ਤੋਂ ਕੁੱਝ ਸਮੇ ਬਾਅਦ ਪ੍ਰਿਯੰਕਾ ਗਾਂਧੀ ਵਾਡਰਾ ਕਿਸਾਨ ਮਹਾਪੰਚਾਇਤ ਵਿੱਚ ਭਾਗ ਲਵੇਗੀ।
ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿੱਛਲੇ 77 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਇੱਕ ਵਾਰ ਫਿਰ ਜ਼ੋਰ ਫੜਦਾ ਜਾਪ ਰਿਹਾ ਹੈ। ਗਣਤੰਤਰ ਦਿਵਸ ‘ਤੇ ਹੋਈ ਘਟਨਾ ਤੋਂ ਬਾਅਦ ਕਿਸਾਨ ਅੰਦੋਲਨ ਕੁੱਝ ਢਿੱਲਾ ਹੋ ਗਿਆ ਸੀ, ਪਰ ਉਸ ਤੋਂ ਬਾਅਦ ਰਾਕੇਸ਼ ਟਿਕੈਤ ਦੇ ਭਾਵੁਕ ਹੋਣ ਕਾਰਨ ਇੱਕ ਵਾਰ ਫਿਰ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ। ਜਿਸ ਤੋਂ ਬਾਅਦ ਅੰਦੋਲਨ ਫ਼ਿਰ ਮਜਬੂਤ ਹੋ ਗਿਆ। ਇਸ ਤੋਂ ਬਾਅਦ ਹੁਣ ਕਿਸਾਨ ਆਗੂਆਂ ਵਲੋਂ ਵੱਖ-ਵੱਖ ਖੇਤਰਾਂ ਦੇ ਵਿੱਚ ਲਗਾਤਾਰ ਮਹਾਂਪੰਚਾਇਤਾਂ ਕਰ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਬੀਤੇ ਦਿਨ ਕੁਰੂਕਸ਼ੇਤਰ ਦੇ ਪਿਹੋਵਾ ਵਿੱਚ ਕਿਸਾਨਾਂ ਵਲੋਂ ਇੱਕ ਵਿਸ਼ਾਲ ਮਹਾਂਪੰਚਾਇਤ ਕੀਤੀ ਗਈ ਹੈ।
ਇਹ ਵੀ ਦੇਖੋ : ਪ੍ਰਧਾਨਮੰਤਰੀ ਦੇ ਰਾਜਸਭਾ ਦੀ ਧਾਕੜ ਤਕਰੀਰ ‘ਤੇ ਬਲਬੀਰ ਸਿੰਘ ਰਾਜੇਵਾਲ ਦੀ Exclusive Interview