Priyanka gandhi vadra mahapanchayat saharanpur : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿੱਛਲੇ 77 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਇੱਕ ਵਾਰ ਫਿਰ ਜ਼ੋਰ ਫੜਦਾ ਜਾਪ ਰਿਹਾ ਹੈ। ਗਣਤੰਤਰ ਦਿਵਸ ‘ਤੇ ਹੋਈ ਘਟਨਾ ਤੋਂ ਬਾਅਦ ਕਿਸਾਨ ਅੰਦੋਲਨ ਕੁੱਝ ਢਿੱਲਾ ਹੋ ਗਿਆ ਸੀ, ਪਰ ਉਸ ਤੋਂ ਬਾਅਦ ਰਾਕੇਸ਼ ਟਿਕੈਤ ਦੇ ਭਾਵੁਕ ਹੋਣ ਕਾਰਨ ਇੱਕ ਵਾਰ ਫਿਰ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ। ਜਿਸ ਤੋਂ ਬਾਅਦ ਅੰਦੋਲਨ ਫ਼ਿਰ ਮਜਬੂਤ ਹੋ ਗਿਆ। ਇਸ ਤੋਂ ਬਾਅਦ ਹੁਣ ਕਿਸਾਨ ਆਗੂਆਂ ਵਲੋਂ ਵੱਖ-ਵੱਖ ਖੇਤਰਾਂ ਦੇ ਵਿੱਚ ਲਗਾਤਾਰ ਮਹਾਂਪੰਚਾਇਤਾਂ ਕਰ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਬੀਤੇ ਦਿਨ ਕੁਰੂਕਸ਼ੇਤਰ ਦੇ ਪਿਹੋਵਾ ਵਿੱਚ ਕਿਸਾਨਾਂ ਵਲੋਂ ਇੱਕ ਵਿਸ਼ਾਲ ਮਹਾਂਪੰਚਾਇਤ ਕੀਤੀ ਗਈ ਹੈ। ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਸੰਸਦ ਤੋਂ ਸੜਕ ਤੱਕ ਸੰਘਰਸ਼ ਜਾਰੀ ਲਗਾਤਾਰ ਜਾਰੀ ਹੈ। ਕਿਸਾਨ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਲਗਾਤਾਰ ਜਾਰੀ ਹੈ।
ਅੱਜ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਯੂਪੀ ਦੇ ਸਹਾਰਨਪੁਰ ਵਿੱਚ ਹੋ ਰਹੀ ਕਿਸਾਨ ਮਹਾਂਪੰਚਾਇਤ ਵਿੱਚ ਹਿੱਸਾ ਲੈ ਰਹੇ ਹਨ। ਸਹਾਰਨਪੁਰ ‘ਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਿਯੰਕਾ ਗਾਂਧੀ ਨੇ PM ਮੋਦੀ ‘ਤੇ ਤਿੱਖਾ ਹਮਲਾ ਬੋਲਿਆ ਹੈ, 56 ਇੰਚ ਦੀ ਛਾਤੀ ‘ਚ ਛੋਟਾ ਜਿਹਾ ਦਿਲ ਹੈ, ਪਰ ਉਹ ਉਦਯੋਗਪਤੀਆਂ ਦੇ ਲਈ ਧੜਕਦਾ ਹੈ। ਸਰਕਾਰ ਨਵੇਂ ਕਾਨੂੰਨਾਂ ਦੇ ਨਾਲ ਕਿਸਾਨਾਂ ਨੂੰ ਮਾਰਨਾ ਚਾਹੁੰਦੀ ਹੈ, ਜਦਕਿ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਸਹਾਰਨਪੁਰ ਪਹੁੰਚਣ ‘ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸ਼ਕੁੰਭਰੀ ਦੇਵੀ ਮੰਦਰ ਵਿੱਚ ਮੱਥਾ ਟੇਕਿਆ ਸੀ। ਇਸ ਤੋਂ ਬਾਅਦ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਸਾਨ ਮਹਾਪੰਚਾਇਤ ਵਿੱਚ ਹਿੱਸਾ ਲਿਆ ਹੈ।
ਇਹ ਵੀ ਦੇਖੋ : ਵੱਧਦੀਆਂ ਸਰਗਰਮੀਆਂ ਦਰਮਿਆਨ ਟਿਕਰੀ ਬਾਡਰ ‘ਤੇ ਪਹੁੰਚੇ ਬੱਬੂ ਮਾਨ ਸੁਣੋ ਕੀ ਦੇ ਗਏ ਸੁਨੇਹਾ