ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਉੱਥੇ ਹੀ ਲਖੀਮਪੁਰ ਘਟਨਾ ਦੇ ਪੀੜਤਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਸੋਮਵਾਰ ਸਵੇਰੇ 5.30 ਵਜੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਪ੍ਰਿਯੰਕਾ ਲਖੀਮਪੁਰ ਪਹੁੰਚੀ ਸੀ, ਪਰ ਪੁਲਿਸ ਨੇ ਉਨ੍ਹਾਂ ਨੂੰ ਹਰਗਾਂਵ ਵਿੱਚ ਹੀ ਹਿਰਾਸਤ ਵਿੱਚ ਲੈ ਲਿਆ ਅਤੇ ਪੀੜਤਾਂ ਨਾਲ ਮਿਲਣ ਨਹੀਂ ਦਿੱਤਾ। ਪ੍ਰਿਯੰਕਾ ਨੂੰ ਸੀਤਾਪੁਰ ਦੇ ਇੱਕ ਗੈਸਟ ਹਾਊਸ ਵਿੱਚ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ : ਲਖੀਮਪੁਰ ਪਿੱਛੋਂ ਹੁਣ ਰਾਜਸਥਾਨ ਤੋਂ ਕਿਸਾਨਾਂ ਨੂੰ ਲੈ ਕੇ ਸਾਹਮਣੇ ਆਈ ਇਹ ਵੱਡੀ ਖਬਰ
ਪਰ ਗੈਸਟ ਹਾਊਸ ਤੋਂ ਪ੍ਰਿਯੰਕਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿੱਥੇ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਇਸ ਵੀਡੀਓ ਵਿੱਚ ਪ੍ਰਿਯੰਕਾ ਕਮਰੇ ਦੀ ਸਫਾਈ ਕਰਦੀ ਨਜ਼ਰ ਆ ਰਹੀ ਹੈ। ਤਕਰੀਬਨ 45 ਸੈਕਿੰਡ ਦੇ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੂਰਾ ਕਮਰਾ ਖਾਲੀ ਪਿਆ ਹੈ ਅਤੇ ਪ੍ਰਿਯੰਕਾ ਝਾੜੂ ਲਗਾ ਰਹੀ ਹੈ। ਪ੍ਰਿਅੰਕਾ ਨੂੰ ਪੀਏਸੀ ਦੀ 22 ਵੀਂ ਬਟਾਲੀਅਨ ਦੇ ਗੈਸਟ ਹਾਊਸ ਵਿੱਚ ਰੱਖਿਆ ਗਿਆ ਸੀ। ਹਾਲਾਂਕਿ ਹੁਣ ਉੱਥੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣ ਗਈ ਹੈ।