ਉੱਤਰ ਪ੍ਰਦੇਸ਼ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ। ਇਸ ਦੌਰਾਨ ਯੂਪੀ ਚੋਣਾਂ ਵਿੱਚ ਕਾਂਗਰਸ ਦੀ ‘ਲੜਕੀ ਹਾਂ, ਲੜ ਸਕਦੀ ਹਾਂ’ ਮੁਹਿੰਮ ਦੀ ਪੋਸਟਰ ਗਰਲ ਪ੍ਰਿਯੰਕਾ ਮੌਰਿਆ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ ) ਵਿੱਚ ਸ਼ਾਮਿਲ ਹੋ ਗਈ ਹੈ।
ਵੀਰਵਾਰ ਨੂੰ ਮੌਰਿਆ ਭਾਜਪਾ ਨੇਤਾਵਾਂ ਦੀ ਮੌਜੂਦਗੀ ‘ਚ ਪਾਰਟੀ ‘ਚ ਸ਼ਾਮਿਲ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਖਬਰ ਸੀ ਕਿ ਜਦੋਂ ਕਾਂਗਰਸ ਨੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਨਹੀਂ ਦਿੱਤੀ ਹੈ, ਤਾਂ ਇਸ ਕਾਰਨ ਪ੍ਰਿਯੰਕਾ ਭਾਜਪਾ ‘ਚ ਸ਼ਾਮਿਲ ਹੋਣ ‘ਤੇ ਵਿਚਾਰ ਕਰ ਰਹੀ ਸੀ। ਪ੍ਰਿਯੰਕਾ ਨੇ ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ, ‘ਮੈਂ ਫੀਲਡ ਵਿੱਚ ਬਹੁਤ ਕੰਮ ਕੀਤਾ ਹੈ, ਪਰ ਟਿਕਟਾਂ ਦੀ ਵੰਡ ਪਹਿਲਾਂ ਤੋਂ ਯੋਜਨਾਬੱਧ ਸੀ। ਮੈਨੂੰ ਟਿਕਟ ਨਹੀਂ ਦਿੱਤੀ ਗਈ, ਪਰ ਮੈਂ ਯੋਗ ਉਮੀਦਵਾਰ ਸੀ। ਇਹ ਪੁੱਛੇ ਜਾਣ ‘ਤੇ ਕਿ ਕੀ ਉਹ ਭਾਜਪਾ ‘ਚ ਸ਼ਾਮਲ ਹੋਵੇਗੀ। ਉਨ੍ਹਾਂ ਨੇ ਕਿਹਾ ਸ਼ਾਇਦ, ਹਾਂ। ਉਨ੍ਹਾਂ ਕਿਹਾ ਕਿ ”ਲੜਕੀ ਹਾਂ, ਲੜ ਸਕਦੀ ਹਾਂ” ਦਾ ਨਾਅਰਾ ਹੈ ਪਰ ਕਾਂਗਰਸ ਨੇ ਮੈਨੂੰ ਲੜਨ ਦਾ ਮੌਕਾ ਨਹੀਂ ਦਿੱਤਾ।’ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਉਨ੍ਹਾਂ ਨੂੰ ਇਸ ਮੁਹਿੰਮ ਦੀ ਪੋਸਟਰ ਗਰਲ ਬਣਾਇਆ ਹੈ। ਮੌਰੀਆ ਉੱਤਰ ਪ੍ਰਦੇਸ਼ ਵਿੱਚ ਮਹਿਲਾ ਕਾਂਗਰਸ ਦੀ ਉਪ ਪ੍ਰਧਾਨ ਸੀ।
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਆਪਣੀ ‘ਲੜਕੀ ਹਾਂ, ਲੜਕੀ ਸਕਦੀ ਹਾਂ’ ਮੁਹਿੰਮ ਦੇ ਹਿੱਸੇ ਵਜੋਂ ਸੂਬੇ ਭਰ ‘ਚ ‘ਮੈਰਾਥਨ’ ਦਾ ਆਯੋਜਨ ਕਰ ਰਹੀ ਹੈ। ਪਰ ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਇਸਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 10 ਫਰਵਰੀ ਤੋਂ 7 ਮਾਰਚ ਤੱਕ ਸੱਤ ਪੜਾਵਾਂ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: