protest kisan darshan pal says demand central government: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਵੱਡੀ ਗਿਣਤੀ ‘ਚ ਪੰਜਾਬ, ਹਰਿਆਣਾ ਦੇ ਕਿਸਾਨਾਂ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨਵੇਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ ਸੈਸ਼ਨ ਬੁਲਾਵੇ।ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਜੇਕਰ ਖੇਤੀ ਕਾਨੂੰਨਾਂ ਨਾਲ ਜੁੜੀਆਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ ਤਾਂ ਫਿਰ ਉਹ ਹੋਰ ਕਦਮ ਚੁੱਕਣਗੇ, ਅੰਦੋਲਨ ਹੋਰ ਤੇਜ਼ ਕੀਤੇ ਜਾਣਗੇ।ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਆਗੂਆਂ ਨੇ ਪੈ੍ਰੱਸ ਕਾਨਫਰੰਸ ‘ਚ ਕਿਹਾ ਹੈ ਕਿ ਜੇਕਰ ਸਰਕਾਰ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ ਤਾਂ ਅਸੀਂ ਦਿੱਲੀ ਦੀਆਂ ਹੋਰ ਸੜਕਾਂ ਬਲਾਕ ਕਰਾਂਗੇ।ਕਿਸਾਨ ਨੇਤਾ ਗੁਰਨਾਮ ਸਿੰਘ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ
ਤਾਂ ਅਸੀਂ ਸੰਘਰਸ਼ ਹੋਰ ਤੇਜ ਕਰਾਂਗੇ।ਦੂਜੇ ਪਾਸੇ ਕਿਸਾਨ ਆਗੂ ਦਰਸ਼ਨ ਪਾਲ ਨੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਹੋਏ ਕਿਹਾ ਕੇਂਦਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸੇਸ਼ ਸੈਸ਼ਨ ਬੁਲਾਉਣਾ ਚਾਹੀਦਾ।ਇਸ ਸੰਮੇਲਨ ਨੂੰ ਸੰਬੋਧਿਤ ਕਰਦਿਆਂ ਦਰਸ਼ਨ ਪਾਸ ਨੇ ਦੋਸ਼ ਲਾਇਆ ਕਿ ਕੇਂਦਰ ਕਿਸਾਨ ਸੰਗਠਨਾਂ ‘ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ , ਪਰ ਅਜਿਹਾ ਨਹੀਂ ਹੋ ਸਕੇਗਾ।ਇਸ ਤੋਂ ਪਹਿਲਾਂ ਕਰੀਬ 32 ਕਿਸਾਨ ਸੰਗਠਨਾਂ ਨੇ ਨੇਤਾਵਾਂ ਨੇ ਸਿੰਘੂ ਬਾਰਡਰ ‘ਤੇ ਬੈਠਕ ਕੀਤੀ ਜਿਸ ‘ਚ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਵੀ ਸ਼ਾਮਲ ਹੋਏ ਸਨ।ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਦਿੱਲੀ ਦੀਆਂ ਸਰਹੱਦਾਂ ‘ਤੇ ਵਧਦੀ ਗਿਣਤੀ ਨੂੰ ਦੇਖ ਕੇ ਪੁਲਸ ਸੁਰੱਖਿਆ ਅਤੇ ਹੋਰ ਸਖਤ ਪ੍ਰਬੰਧ ਕੀਤੇ ਹਨ।ਦਿੱਲੀ ਦੇ ਉੱਤਰ ਪ੍ਰਦੇਸ਼ ਤੋਂ ਲੱਗਣ ਵਾਲੇ ਗਾਜ਼ੀਪੁਰ ਬਾਰਡਰ ‘ਤੇ ਪ੍ਰਦਰਸ਼ਨ ਹੋਰ ਤੇਜ ਹੋ ਗਿਆ ਹੈ।ਜਿਸ ਤੋਂ ਸੂਬੇ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਨਾਲ ਜੋੜਨ ਵਾਲਾ ਇੱਕ ਮੁੱਖ ਮਾਰਗ ਬੰਦ ਕਰ ਦਿੱਤਾ ਗਿਆ ਹੈ।
7 ਦਿਸੰਬਰ ਨੂੰ ਜਵਾਨ,ਖਿਡਾਰੀ ਅਤੇ ਕਲਾਕਾਰ ਮੋੜਣਗੇ ਆਪਣੇ ਮੈਡਲ, ਕੱਲ੍ਹ ਅਤੇ 7 ਨੂੰ ਦੇਸ਼ ਭਰ ‘ਚ ਕਿਰਸਾਨੀ ਧਰਨੇ