Protesting farmers to hold candle march: ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 81ਵਾਂ ਦਿਨ ਹੈ। ਇਸੇ ਵਿਚਾਲੇ ਗਾਜੀਪੁਰ ਬਾਰਡਰ ‘ਤੇ ਇੱਕ ਵਾਰ ਫਿਰ ਕਿਸਾਨ ਮੋਰਚਾ ਦੇ ਆਗੂਆਂ ਨੇ ਇਕਜੁੱਟ ਹੋ ਕੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਦੁਹਰਾਈ ਹੈ । ਇਸ ਦੇ ਨਾਲ ਹੀ ਕਿਸਾਨ ਆਗੂਆਂ ਵੱਲੋਂ 14 ਫਰਵਰੀ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ 16 ਫਰਵਰੀ ਨੂੰ ਸਰ ਛੋਟੂਰਾਮ ਦੀ ਜਯੰਤੀ ਮਨਾਉਣ ਅਤੇ 18 ਫਰਵਰੀ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਰੇਲ ਗੱਡੀਆਂ ਰੋਕਣ ਦਾ ਇਲਾਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਨੂੰ ਬਚਾਉਣ ਦੀ ਲੜਾਈ ਹੈ। ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਆਪਣੀ ਆਖਰੀ ਸਾਹ ਤੱਕ ਸੰਘਰਸ਼ ਕਰਦੇ ਰਹਿਣਗੇ।
ਦਰਅਸਲ, ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਇੱਕ ਪਾਸੇ ਜਿੱਥੇ ਕਿਸਾਨ ਅੰਦੋਲਨ ਨੂੰ ਵਧਾਉਣ ਦੀ ਰਣਨੀਤੀ ਵਿੱਚ ਲੱਗੇ ਹੋਏ ਹਨ, ਉਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਹਿੰਸਾ ਅਤੇ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਦੀ ਉੱਚ ਪੱਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ । ਮੋਰਚੇ ਦਾ ਕਹਿਣਾ ਹੈ ਕਿ ਕਿਸਾਨਾਂ ਖਿਲਾਫ ਝੂਠੇ ਕੇਸ ਦਰਜ ਕੀਤੇ ਗਏ ਹਨ।
ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਦੇਸ਼ ਭਰ ਵਿੱਚ ਕੈਂਡਲ ਮਾਰਚ, ‘ਮਸ਼ਾਲ ਜਲੂਸ’ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੁਲਵਾਮਾ ਵਿੱਚ 14 ਫਰਵਰੀ 2019 ਨੂੰ ਇੱਕ ਅੱਤਵਾਦੀ ਹਮਲੇ ਵਿੱਚ CRPF ਦੇ 40 ਜਵਾਨ ਸ਼ਹੀਦ ਹੋ ਗਏ ਸਨ।
ਇਹ ਵੀ ਦੇਖੋ: ਇਸ PHD ਵਿਦਿਆਰਥਣ ਨੇ ਸਿੰਘੂ ਸਟੇਜ ‘ਤੇ ਪਹੁੰਚ ਕੇ ਪੂਰੀ ਤਰ੍ਹਾਂ ਖੜਕਾ ਦਿੱਤੀ ਮੋਦੀ ਸਰਕਾਰ