ਕਿਸਾਨ ਅੰਦੋਲਨ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਪੰਜਾਬ ਦੀਆਂ 32 ਜੱਥੇਬੰਦੀਆਂ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ 1 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਅੱਗੇ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਮਨਜੀਤ ਰਾਏ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਪੰਜਾਬ ਦੀਆਂ 32 ਜੱਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਸੰਯੁਕਤ ਕਿਸਾਨ ਮੋਰਚਾ ਫੈਸਲਾ ਨਹੀਂ ਲੈਂਦਾ, ਓਦੋਂ ਤੱਕ ਕਿਸਾਨ ਘਰ ਨਹੀਂ ਜਾਣਗੇ। MSP ਨੂੰ ਲੈ ਕੇ ਲੜਾਈ ਲੰਬੇ ਸਮੇਂ ਤੱਕ ਚੱਲੇਗੀ। ਓਦੋਂ ਤੱਕ ਸਰਹੱਦ ਤੋਂ ਕੋਈ ਵੀ ਕਿਸਾਨ ਘਰ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ‘ਕਿਸਾਨ ਨਰਿੰਦਰ ਮੋਦੀ ਕਮੇਟੀ ਵੱਲੋਂ 2011 ‘ਚ ਬਣਾਈ ਰਿਪੋਰਟ ਲਾਗੂ ਕਰਨ ਦੀ ਕਰ ਰਹੇ ਨੇ ਮੰਗ’ : ਟਿਕੈਤ
ਹਾਲਾਂਕਿ ਸੰਸਦ ਦੇ ਦੋਵਾਂ ਸਦਨਾਂ ਵਿੱਚ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਮਗਰੋਂ ਇਹ ਕਾਨੂੰਨ ਪੂਰੀ ਤਰ੍ਹਾਂ ਦੇਸ਼ ਵਿੱਚੋਂ ਖ਼ਤਮ ਹੋ ਜਾਣਗੇ। ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਨੂੰ 1 ਸਾਲ ਤੋਂ ਜਿਆਦਾ ਸਮਾਂ ਹੋ ਗਿਆ ਹੈ। ਇਸ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ MSP ਸਣੇ ਕੁੱਝ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਅਜੇ ਵੀ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: