ਬੁੱਧਵਾਰ ਨੂੰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਇੱਕ ਮੀਟਿੰਗ ਕੀਤੀ ਹੈ, ਜਿਸ ਵਿੱਚ ਕਿਸਾਨ ਅੰਦੋਲਨ ਦੀ ਅੱਗੇ ਦੀ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਤੋਂ ਬਾਅਦ ਕਿਸਾਨ ਆਗੂ ਮੀਡੀਆਂ ਦੇ ਰੂਬਰੂ ਹੋਏ ਹਨ ਅਤੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਕਿਸਾਨਾਂ ਦੇ ਜਾਣ ਬਾਰੇ ਜੋ ਗੱਲਾਂ ਕਹੀਆਂ ਜਾ ਰਹੀਆਂ ਹਨ, ਉਹ ਸਿਰਫ ਅਫਵਾਹਾਂ ਹਨ। ਕਿਸਾਨਾਂ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਕਿ ਅਸੀਂ ਸਾਰੇ ਇਕਜੁੱਟ ਹਾਂ। ਜਦੋ ਤੱਕ ਕੇਂਦਰ ਸਰਕਾਰ MSP ‘ਤੇ ਲਿਖਤੀ ਬਿਓਰਾ ਨਹੀਂ ਦਿੰਦੀ ਅਤੇ ਬਾਕੀ ਦੀਆਂ ਮੰਗਾਂ ‘ਤੇ ਕੋਈ ਫੈਸਲਾ ਨਹੀਂ ਹੁੰਦਾ ਓਦੋਂ ਤੱਕ ਅੰਦੋਲਨ ਇਸੇ ਤਰਾਂ ਜਾਰੀ ਰਹੇਗਾ।
ਦੇਖੋ ਵੀਡੀਓ : ਕਿਸਾਨਾਂ ਦੀ ਘਰ ਵਾਪਸੀ ਹੋਵੇਗੀ ਜਾਂ ਨਹੀਂ ? ਕਿਸਾਨ ਆਗੂਆਂ ਦੀ ਮੀਟਿੰਗ ‘ਚ ਵੱਡਾ ਫੈਸਲਾ, ਸੁਣੋ Live
ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ 3 ਤਰੀਕ ਨੂੰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਮੀਟਿੰਗ ਕਰਨਗੀਆਂ। ਜਦਕਿ 4 ਦਿਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਜਿਸ ਦੌਰਾਨ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: