ਸਿੰਘੂ ਬਾਰਡਰ ‘ਤੇ ਬੇਹਰਿਹਮੀ ਨਾਲ ਮਾਰੇ ਗਏ ਲਖਬੀਰ ਸਿੰਘ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕਰ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਵਿਚ ਬਾਬਾ ਅਮਨ ਸਿੰਘ ਦੇ ਗਰੁੱਪ ਦੀ ਭੂਮਿਕਾ ਅਤੇ ਹੋਰ ਹੋਈਆਂ ਗੁਪਤ ਮੀਟਿੰਗਾਂ ਦੀ ਜਾਂਚ ਕਰੇਗੀ।
ਪੰਜਾਬ ਸਰਕਾਰ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਏ. ਡੀ. ਜੀ. ਪੀ. ਕਮ ਡਾਇਰੈਕਟਰ ਆਈ. ਪੀ. ਐੱਸ. ਵਰਿੰਦਰ ਕੁਮਾਰ ਦੀ ਅਗਵਾਈ ਵਿਚ ਸਿੱਟ ਦਾ ਗਠਨ ਕੀਤਾ ਹੈ। ਮ੍ਰਿਤਕ ਲਖਬੀਰ ਦੀ ਭੈਣ ਰਾਜ ਕੌਰ ਨੇ ਜਾਂਚ ਕਰਨ ਦੀ ਮੰਗ ਕੀਤੀ ਸੀ। ਸਰਕਾਰ ਵੱਲੋ ਮਾਮਲੇ ਦੀ ਜਾਂਚ ਲਈ 3 ਮੈਂਬਰੀ SIT ਬਣਾਈ ਗਈ ਹੈ। ਆਈਪੀਐਸ ਵਰਿੰਦਰ ਕੁਮਾਰ ਨੂੰ ਐਸਆਈਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੀਐਸ ਇੰਦਰ ਬੀਰ ਸਿੰਘ ਅਤੇ ਪੀਪੀਐਸ ਹਰਵਿੰਦਰ ਸਿੰਘ ਵਿਰਕ ਇਸ ਮਾਮਲੇ ਦੀ ਜਾਂਚ ਕਰਨਗੇ।
ਇਹ ਵੀ ਪੜ੍ਹੋ : CM ਚੰਨੀ ਨੇ ਸ਼ਹੀਦ ਮਨਦੀਪ ਦੀ ਯਾਦ ‘ਚ ਗੇਟ ਤੇ ਫੁੱਟਬਾਲ ਸਟੇਡੀਅਮ ਬਣਾਉਣ ਦਾ ਕੀਤਾ ਐਲਾਨ
ਇਸ ਘਟਨਾ ਦੀ ਜਿੰਮੇਵਾਰੀ ਲੈਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਛਾਏ ਨਿਹੰਗ ਸਿੰਘਾਂ ਦੀ ਜੱਥੇਬੰਦੀ ਦੇ ਆਗੂ ਬਾਬਾ ਅਮਨ ਸਿੰਘ ਦੀ ਬੀਜੇਪੀ ਆਗੂਆਂ ਨਾਲ ਪੁਰਾਣੀ ਤਸਵੀਰ ਨੇ ਤਰਥਲੀ ਮਚਾ ਦਿੱਤੀ ਸੀ। ਤਸਵੀਰ ਦੇ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਨੇ ਵੀ ਕਈ ਸਵਾਲ ਚੁੱਕੇ ਸਨ। ਇਸ ਤੋਂ ਇਲਾਵਾ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਜਾਂਚ ਕਰਵਾਉਣ ਦੀ ਗੱਲ ਕਹੀ ਸੀ। ਰੰਧਾਵਾ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਜਾਂਚ ਕਰਵਾਏਗੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: