ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਕੇਂਦਰੀ ਗ੍ਰਹਿ ਮੰਤਰਾਲੇ (MHA) ਨੂੰ ਜਵਾਬ ਭੇਜਿਆ ਹੈ। ਉਨ੍ਹਾਂ ਨੇ ਆਪਣੇ ਜਵਾਬ ‘ਚ ਦੱਸਿਆ ਹੈ ਕਿ ਕਿਹੜੀਆਂ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ਕਾਰਨ ਪੀਐੱਮ ਮੋਦੀ ਦੀ ਸੁਰੱਖਿਆ ‘ਚ ਕਮੀ ਆਈ ਹੈ। ਗ੍ਰਹਿ ਮੰਤਰਾਲੇ ਦੀ ਟੀਮ ਫਿਰੋਜ਼ਪੁਰ ਪਹੁੰਚੀ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਕਰੇਗੀ। ਫਿਰੋਜ਼ਪੁਰ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੀ ਹੈ।
ਦੱਸ ਦੇਈਏ ਕਿ ਪੰਜਾਬ ਦੇ ਫਿਰੋਜ਼ਪੁਰ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਰਿਪੋਰਟ ਸੂਬੇ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਹੈ। ਪੰਜਾਬ ਦੇ ਮੁੱਖ ਸਕੱਤਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਦਿੱਤੇ ਆਪਣੇ ਜਵਾਬ ਵਿੱਚ ਦੱਸਿਆ ਹੈ ਕਿ ਪੂਰੇ ਪੰਜਾਬ ਵਿੱਚ ਹੋ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਵਾਧੂ ਬਲ ਤਾਇਨਾਤ ਕੀਤੇ ਗਏ ਸਨ। ਮਾਮਲੇ ਦੀ ਜਾਂਚ ਲਈ ਦੋ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਹਾਲਾਂਕਿ, ਬੀਜੇਪੀ ਨੇ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕਮੀ ਨੂੰ ਯੋਜਨਾਬੱਧ ਦੱਸਿਆ ਹੈ। ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਕੇਂਦਰ ਪੰਜਾਬ ਪੁਲੀਸ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਵਿਚਾਰ ਕਰ ਰਿਹਾ ਹੈ।
ਸੂਤਰਾਂ ਅਨੁਸਾਰ ਕੇਂਦਰ ਸਰਕਾਰ ਪੰਜਾਬ ਦੇ ਅਧਿਕਾਰੀਆਂ ਖ਼ਿਲਾਫ਼ ਐਸਪੀਜੀ ਐਕਟ ਦੀ ਧਾਰਾ 14 ਤਹਿਤ ਕਾਰਵਾਈ ਕਰਨ ਬਾਰੇ ਰਾਏ ਲੈ ਰਹੀ ਹੈ। ਐਸਪੀਜੀ ਐਕਟ ਦੀ ਧਾਰਾ 14 ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਰਾਜਾਂ ਦੀ ਜ਼ਿੰਮੇਵਾਰੀ ਨਾਲ ਸਬੰਧਤ ਹੈ। ਦੱਸ ਦੇਈਏ ਕਿ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਵਿੱਚ ਪੀਐਮ ਮੋਦੀ ਦਾ ਪ੍ਰੋਗਰਾਮ ਸੀ। ਬਠਿੰਡਾ ਹਵਾਈ ਅੱਡੇ ਨੂੰ ਜਾਂਦੇ ਸਮੇਂ ਪ੍ਰਧਾਨ ਮੰਤਰੀ ਦਾ ਕਾਫਲਾ ਫਿਰੋਜ਼ਪੁਰ ਦੇ ਫਲਾਈਓਵਰ ‘ਤੇ 15-20 ਮਿੰਟ ਤੱਕ ਫਸਿਆ ਰਿਹਾ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕਾਫਲੇ ਤੋਂ ਕੁਝ ਦੂਰੀ ‘ਤੇ ਪ੍ਰਦਰਸ਼ਨ ਚੱਲ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -: