ਪੰਜਾਬ-ਹਰਿਆਣਾ ਹਾਈਕੋਰਟ ਨੇ ਭਾਜਪਾ ਆਗੂ ਤਨਜਿੰਦਰ ਸਿੰਘ ਬੱਗਾ ਨੂੰ ਰਾਹਤ ਦਿੱਤੀ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਅਗਲੀ ਸੁਣਵਾਈ ਤੱਕ ਤਜਿੰਦਰ ਸਿੰਘ ਬੱਗਾ ਖਿਲਾਫ ਕੋਈ ਜ਼ਬਰਦਸਤੀ ਕਾਰਵਾਈ ਨਾ ਕੀਤੀ ਜਾਵੇ। ਹਾਈ ਕੋਰਟ ਵਿੱਚ ਅਗਲੀ ਸੁਣਵਾਈ 10 ਮਈ ਨੂੰ ਹੋਵੇਗੀ।
ਦੱਸ ਦੇਈਏ ਕਿ ਮੋਹਾਲੀ ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਤਜਿੰਦਰ ਸਿੰਘ ਬੱਗਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ। ਇਸ ਮਾਮਲੇ ਦੀ ਬੀਤੀ ਰਾਤ ਹਾਈ ਕੋਰਟ ਵਿੱਚ ਸੁਣਵਾਈ ਹੋਈ, ਜਿਸ ਵਿੱਚ ਬੱਗਾ ਦੀ ਗ੍ਰਿਫ਼ਤਾਰੀ ’ਤੇ ਅਗਲੀ ਸੁਣਵਾਈ ਤੱਕ ਰੋਕ ਲਾ ਦਿੱਤੀ ਗਈ। ਬੱਗਾ ਨੇ ਇਸ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਿਸ ਦੇ ਕੁਝ ਘੰਟਿਆਂ ਬਾਅਦ ਮੋਹਾਲੀ ਦੀ ਇੱਕ ਅਦਾਲਤ ਨੇ ਪਿਛਲੇ ਮਹੀਨੇ ਉਸਦੇ ਖਿਲਾਫ ਦਰਜ ਇੱਕ ਕੇਸ ਦੇ ਸਬੰਧ ਵਿੱਚ ਪੰਜਾਬ ਪੁਲਿਸ ਦੁਆਰਾ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਜਸਟਿਸ ਅਨੂਪ ਚਿਤਕਾਰਾ ਨੇ ਬੱਗਾ ਦੀ ਪਟੀਸ਼ਨ ‘ਤੇ ਅੱਧੀ ਰਾਤ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ‘ਤੇ ਜ਼ਰੂਰੀ ਆਧਾਰ ‘ਤੇ ਸੁਣਵਾਈ ਕੀਤੀ। ਹਾਈਕੋਰਟ 10 ਮਈ ਨੂੰ ਬੱਗਾ ਦੀ ਪਟੀਸ਼ਨ ‘ਤੇ ਵਿਚਾਰ ਕਰੇਗੀ, ਜਿਸ ‘ਚ ਪਿਛਲੇ ਮਹੀਨੇ ਉਸ ਵਿਰੁੱਧ ਦਰਜ ਐੱਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ’ਤੇ ਰੋਕ ਲਾ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: