ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਐਤਵਾਰ ਸਵੇਰੇ ਚਾਂਗਲਾਂਗ ਵਿੱਚ ਅਰੁਣਾਚਲ ਪ੍ਰਦੇਸ਼ ਦੇ ਕੋਲ ਰਿਕਟਰ ਪੈਮਾਨੇ ‘ਤੇ 3.8 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਏਜੰਸੀ ਦੇ ਅਨੁਸਾਰ, ਭੂਚਾਲ ਦਾ ਕੇਂਦਰ ਭਾਰਤ ਦੇ ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ 113 ਕਿਲੋਮੀਟਰ ਦੱਖਣ-ਦੱਖਣ-ਪੱਛਮ (SSW) ‘ਚ ਸੀ। ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 1:35 ਵਜੇ ਸਤਹ ਤੋਂ 80 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਅਜੇ ਕੋਈ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ ਹੈ।
ਵੀਡੀਓ ਲਈ ਕਲਿੱਕ ਕਰੋ -: