Rahul attacks modi government : ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆ । ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੈਟਰੋਲ ਅਤੇ ਡੀਜਲ ਦੀਆ ਕੀਮਤਾਂ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਲਗਾਤਾਰ ਦੋ ਦਿਨ ਵਾਧਾ ਹੋਇਆ ਹੈ। ਈਂਧਨ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨਾਲ ਕੀਮਤ ਰਿਕਾਰਡ ਪੱਧਰ ਤੇ ਪਹੁੰਚ ਗਈ ਹੈ। ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਕੀਮਤਾਂ ‘ਚ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ 86.95 ਰੁਪਏ ਲੀਟਰ ਅਤੇ ਡੀਜਲ 77.13 ਰੁਪਏ ਪ੍ਰਤੀ ਲੀਟਰ ਪਹੁੰਚ ਗਿਆ ਹੈ। ਇਸਤੋਂ ਪਹਿਲਾਂ ਵੀਰਵਾਰ ਨੂੰ ਵੀ ਤੇਲ ਦੇ ਰੇਟ 35 ਪੈਸੇ ਪ੍ਰਤੀ ਲੀਟਰ ਵੱਧੇ ਸਨ। ਤੇਲ ਤੋਂ ਇਲਾਵਾ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ। ਸਰਕਾਰ ਨੇ ਸਿਲੰਡਰ ਦੇ ਰੇਟ ਵਿੱਚ 25 ਪੈਸੇ ਦਾ ਵਾਧਾ ਕੀਤਾ ਹੈ। ਹੁਣ ਪੈਟ੍ਰੋਲ-ਡੀਜਲ ਅਤੇ ਗੈਸ ਦੀਆ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਟਵੀਟ ਕਰ ਸਰਕਾਰ ‘ਤੇ ਹਮਲਾ ਬੋਲਿਆ ਹੈ।
ਰਾਹੁਲ ਗਾਂਧੀ ਨੇ ਇੱਕ ਟਵੀਟ ਕਰ ਸਰਕਾਰ ‘ਤੇ ਹਮਲਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਅਤੇ ਘਰ ਦੋਵਾਂ ਦਾ ਬਜਟ ਵਿਗਾੜ ਦਿੱਤਾ ਹੈ। ਇਸ ਤੋਂ ਪਹਿਲਾ ਵੀ ਰਾਹੁਲ ਗਾਂਧੀ ਕਈ ਬਾਰ ਟਵੀਟ ਕਰਕੇ ਮੋਦੀ ਸਰਕਾਰ ‘ਤੇ ਹਮਲਾ ਕਰਦੇ ਹੋਏ ਨਜ਼ਰ ਆਏ ਹਨ। ਕਿਸਾਨ ਅੰਦੋਲਨ ‘ਤੇ ਵੀ ਰਾਹੁਲ ਨੇ ਕਾਫੀ ਟਵੀਟ ਕੀਤੇ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਦੇ ਬਾਰਡਰਾ ‘ਤੇ ਕਿਸਾਨਾਂ ਦੇ ਪ੍ਰਦਰਸ਼ਨ ਵਾਲਿਆਂ ਥਾਵਾਂ ‘ਤੇ ਕਿੱਲ ਲਗਾਉਣ ਨੂੰ ਲੈ ਕੇ ਵੀ ਸਰਕਾਰ ਨੂੰ ਸਵਾਲ ਕਿਤਾ ਸੀ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਚੱਲਦੇ ਕਿਲੇਬੰਦੀ ਕਿਊ ਕਰ ਰਹੀ ਹੈ, ਕੀ ਉਹ ਕਿਸਾਨਾਂ ਤੋਂ ਡਰਦੇ ਹਨ ? ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸੀ ਕਿ “ਕਿਸਾਨ ਭਾਰਤ ਦੀ ਤਾਕਤ ਹਨ। ਕੇਂਦਰ ਸਰਕਾਰ ਦਾ ਕੰਮ ਕਿਸਾਨਾਂ ਨਾਲ ਗੱਲਬਾਤ ਕਰਨਾ ਅਤੇ ਕੋਈ ਹੱਲ ਲੱਭਣਾ ਹੈ। ਅੱਜ ਦਿੱਲੀ ਕਿਸਾਨਾਂ ਨਾਲ ਘਿਰੀ ਹੋਈ ਹੈ।ਦਿੱਲੀ ਨੂੰ ਕਿਲ੍ਹੇ ਵਿੱਚ ਕਿਉਂ ਤਬਦੀਲ ਕੀਤਾ ਜਾ ਰਿਹਾ ਹੈ?”