Rahul gandhi attack on the : ਦੇਸ਼ ਵਿੱਚ ਬੁੱਧਵਾਰ 6 ਮਈ 2021 ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਤੀਜੇ ਦਿਨ ਵੱਧ ਗਈਆਂ ਹਨ। ਰਿਟੇਲ ਫਿਊਲ ਦੀਆਂ ਕੀਮਤਾਂ ਵਿੱਚ ਤਕਰੀਬਨ 66 ਦਿਨਾਂ ਤੋਂ ਚੱਲ ਰਹੀ ਸ਼ਾਂਤੀ, ਮੰਗਲਵਾਰ ਨੂੰ ਪੈਟਰੋਲ ਵਿੱਚ 15 ਪੈਸੇ ਅਤੇ ਡੀਜ਼ਲ ‘ਚ 16 ਪੈਸੇ ਦੇ ਵਾਧੇ ਨਾਲ ਟੁੱਟ ਗਈ ਸੀ। ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੱਕ ਵਾਰ ਫਿਰ ਰਿਕਾਰਡ ਉੱਚੇ ਪੱਧਰ’ ਤੇ ਪਹੁੰਚ ਰਹੀਆਂ ਹਨ। ਅੱਜ ਪੈਟਰੋਲ ਦੀ ਕੀਮਤ ਵਿੱਚ 25 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਲਗਾਤਾਰ ਤੀਜੇ ਦਿਨ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਰੋਜ਼ਾਨਾ ਕੀਮਤ ਦੀ ਸਮੀਖਿਆ ਦੀ ਸ਼ੁਰੂਆਤ ਤੋਂ ਬਾਅਦ ਇਹ ਸਭ ਤੋਂ ਵੱਡਾ ਵਾਧਾ ਹੈ।
ਤੇਲ ਦੀਆਂ ਕੀਮਤਾਂ ਦੇ ਸੰਬੰਧ ਵਿੱਚ ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕੇਂਦਰ ਸਰਕਾਰ ‘ਤੇ ਤੰਜ ਕਸਿਆ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ, “ਚੋਣਾਂ ਖਤਮ, ਲੁੱਟ ਫਿਰ ਸ਼ੁਰੂ!” ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕਈ ਵਾਰ ਕੇਂਦਰ ਸਰਕਾਰ ਦੀ ਅਲੋਚਨਾ ਕਰ ਚੁੱਕੇ ਹਨ। ਤੇਲ ਕੰਪਨੀਆਂ ਨੇ ਪੱਛਮੀ ਬੰਗਾਲ ਸਣੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਮਤ ਨਹੀਂ ਬਦਲੀ ਸੀ। ਇਹ ਵਾਧਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼ੁਰੂ ਹੋਇਆ ਹੈ, ਜਿਸ ਕਾਰਨ ਹੁਣ ਵਿਰੋਧੀ ਧਿਰ ਸਰਕਾਰ ਨੂੰ ਘੇਰ ਰਹੀ ਹੈ।
ਇਹ ਵੀ ਦੇਖੋ : ਕਿਸਾਨ ਜੱਥੇਬੰਦੀਆਂ ਦੀ Press Conference Live, ਰਾਜੇਵਾਲ ਨੇ ਕੀਤਾ ਵੱਡਾ ਐਲਾਨ