ਪੱਛਮੀ ਬੰਗਾਲ-ਬਿਹਾਰ ਦੀ ਸਰਹੱਦ ‘ਤੇ ‘ਭਾਰਤ ਜੋੜੋ ਨਿਆਂ ਯਾਤਰਾ’ ਦੇ ਦੌਰਾਨ ਰਾਹੁਲ ਗਾਂਧੀ ਦੇ ਕਾਫ਼ਿਲੇ ‘ਤੇ ਹਮਲਾ ਹੋਇਆ ਹੈ। ਇਹ ਹਮਲਾ ਬੁੱਧਵਾਰ ਨੂੰ ਉਨ੍ਹਾਂ ਦੀ ਕਾਰ ‘ਤੇ ਹੋਇਆ । ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ‘ਤੇ ਪੱਥਰ ਨਾਲ ਹਮਲਾ ਹੋਇਆ, ਜਿਸ ਕਾਰਨ ਉਨ੍ਹਾਂ ਦੀ ਗੱਡੀ ਦਾ ਸ਼ੀਸ਼ਾ ਟੁੱਟ ਗਿਆ । ਦੱਸਿਆ ਜਾ ਰਿਹਾ ਹੈ ਕਿ ਪੱਛਮੀ ਬੰਗਾਲ ਦੇ ਮਾਲਦਾ ਵਿੱਚ ਰਾਹੁਲ ਗਾਂਧੀ ਦੇ ਕਾਫ਼ਿਲੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ । ਇਸ ਕਥਿਤ ਹਮਲੇ ਵਿੱਚ ਕਾਰ ਦੀ ਪਿਛਲੀ ਖਿੜਕੀ ਦਾ ਸ਼ੀਸ਼ਾ ਟੁੱਟ ਗਿਆ। ਹਾਲਾਂਕਿ ਇਸ ਸ਼ਮੀਲ ਵਿੱਚ ਕਿਸੇ ਨੂੰ ਕੋਈ ਸੱਟ ਨਾ ਲੱਗਣ ਦੀ ਖਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਕਈ ਥਾਵਾਂ ‘ਤੇ ਰਾਤ ਤੋਂ ਪੈ ਰਿਹਾ ਮੀਂਹ, 11 ਜ਼ਿਲ੍ਹਿਆਂ ‘ਚ ਆਰੇਂਜ ਅਲਰਟ
ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ ‘ਭਾਰਤ ਜੋੜੋ ਨਿਆਂ ਯਾਤਰਾ’ 14 ਜਨਵਰੀ, 2024 ਨੂੰ ਮਣੀਪੁਰ ਤੋਂ ਸ਼ੁਰੂ ਹੋਈ । ਯਾਤਰਾ ਦੌਰਾਨ 6713 ਕਿਲੋਮੀਟਰ ਦੀ ਦੂਰੀ 67 ਦਿਨਾਂ ਵਿੱਚ ਤੈਅ ਕੀਤੀ ਜਾਵੇਗੀ ਜੋ ਕਿ 15 ਰਾਜਾਂ ਦੇ 110 ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 20 ਮਾਰਚ ਨੂੰ ਮੁੰਬਈ ਵਿੱਚ ਸਮਾਪਤ ਹੋਵੇਗੀ। ਇਸ ਯਾਤਰਾ ਨੂੰ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਪਾਰਟੀ ਲਈ ਇੱਕ ਮਾਸਟਰਸਟ੍ਰੋਕ ਮੰਨਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ –