ਮੰਗਲਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਪਾਰਟੀਆਂ ਨੇ ਸੰਸਦ ਤੱਕ ਸਾਈਕਲ ਮਾਰਚ ਕੱਢਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੇਗਾਸਸ ਮੁੱਦੇ ‘ਤੇ ਸਰਕਾਰ ਨੂੰ ਘੇਰਨ ਲਈ ਸੰਸਦ ‘ਚ ਵਿਰੋਧੀ ਧਿਰ ਦੀ ਬੈਠਕ ਬੁਲਾਈ ਸੀ।
ਇਸ ਮੀਟਿੰਗ ਵਿੱਚ ਕੁੱਲ 14 ਵਿਰੋਧੀ ਪਾਰਟੀਆਂ ਨੇ ਹਿੱਸਾ ਲਿਆ ਸੀ, ਮੀਟਿੰਗ ਦੀ ਅਗਵਾਈ ਰਾਹੁਲ ਗਾਂਧੀ ਕਰ ਰਹੇ ਸਨ। ਇਸ ਮੀਟਿੰਗ ਤੋਂ ਬਾਅਦ, ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸਾਈਕਲ ‘ਤੇ ਸੰਸਦ ਵੱਲ ਮਾਰਚ ਕੱਢਿਆ। ਇਸ ਮਾਰਚ ਵਿੱਚ ਕਾਂਗਰਸ ਦੇ ਅਧੀਰ ਰੰਜਨ ਚੌਧਰੀ, ਕਾਰਤੀ ਚਿਦੰਬਰਮ, ਗੌਰਵ ਗੋਗੋਈ ਅਤੇ ਹੋਰ ਨੇਤਾ ਨਜ਼ਰ ਆਏ। ਇਸ ਦੇ ਨਾਲ ਹੀ ਆਰਜੇਡੀ ਦੇ ਵੱਲੋ ਮਨੋਜ ਝਾਅ ਨੇ ਸਾਈਕਲ ਚਲਾਇਆ। ਮਨੋਜ ਝਾਅ ਨੇ ਕਿਹਾ ਕਿ ਵਿਰੋਧੀ ਧਿਰ ਦੀ ਸਾਂਝੀ ਮੀਟਿੰਗ ਵਿੱਚ ਕਈ ਵਿਸ਼ਿਆਂ ‘ਤੇ ਚਰਚਾ ਹੋਈ, ਸਮੁੱਚਾ ਵਿਰੋਧੀ ਧਿਰ ਇੱਕਜੁਟ ਹੈ ਅਤੇ ਸਰਕਾਰ ਨੂੰ ਘੇਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ :Tokyo Olympics: ਭਾਰਤੀ ਹਾਕੀ ਟੀਮ ਦੀ ਸੈਮੀਫਾਈਨਲ ਮੈਚ ‘ਚ ਹਾਰ ‘ਤੇ ਬੋਲੇ PM ਮੋਦੀ, ਕਿਹਾ- ‘ਹਾਰ-ਜਿੱਤ ਜ਼ਿੰਦਗੀ ਦਾ ਹਿੱਸਾ’
ਦੱਸ ਦੇਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਵਿਰੋਧੀ ਪਾਰਟੀਆਂ ਦੀ ਬੈਠਕ ਬੁਲਾਈ ਸੀ। ਇਸ ਮੀਟਿੰਗ ਵਿੱਚ ਲੱਗਭਗ 14 ਰਾਜਸੀ ਪਾਰਟੀਆਂ ਦੇ ਨੇਤਾਵਾਂ ਨੇ ਸ਼ਿਰਕਤ ਕੀਤੀ। ਜਦਕਿ ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ ਇਸ ਮੀਟਿੰਗ ਤੋਂ ਦੂਰ ਰਹੀ। ਮੀਟਿੰਗ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕਜੁਟ ਹੋ ਕੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨੀ ਹੋਵੇਗੀ। ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਨੇਤਾ ਪੇਗਾਸਸ ਜਾਸੂਸੀ ਵਿਵਾਦ ਦੇ ਮੁੱਦੇ ‘ਤੇ ਸੰਸਦ ਵਿੱਚ ਚਰਚਾ ਚਾਹੁੰਦੇ ਹਨ।
ਇਹ ਵੀ ਦੇਖੋ : Lovepreet ਦੇ Lawyer ਨੇ ਟੈਕਸ ਰਿਟਰਨਾਂ ਸਣੇ ਕੱਢਾਏ ਕੱਲੇ-ਕੱਲੇ ਸਬੂਤ, ਹੁਣ Beant Kaur ਹੋਊ Canada ਤੋਂ Deport !