Rahul gandhi exited meeting: ਨਵੀਂ ਦਿੱਲੀ: ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਹੋਰ ਮੈਂਬਰਾਂ ਨੇ ਰੱਖਿਆ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਬੈਠਕ ਤੋਂ ਅੱਧ ਵਿਚਕਾਰ ਵਾਕ ਆਊਟ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸੰਸਦੀ ਕਮੇਟੀ ਨੇ ਹਥਿਆਰਬੰਦ ਸੈਨਾਵਾਂ ਦੀਆਂ ਵਰਦੀਆਂ ਬਾਰੇ ਵਿਚਾਰ ਵਟਾਂਦਰੇ ਕਰਕੇ ਸਮਾਂ ਬਰਬਾਦ ਕੀਤਾ ਹੈ, ਜਦਕਿ ਵਿਚਾਰ ਵਟਾਂਦਰੇ ਇਸ ਗੱਲ ‘ਤੇ ਹੋਣਾ ਚਾਹੀਦੇ ਸੀ ਕਿ ਕਿਵੇਂ ਫੌਜਾਂ ਨੂੰ ਕਿਵੇਂ ਵਧੀਆ ਢੰਗ ਨਾਲ ਲੈਸ ਕੀਤਾ ਜਾਵੇ।
ਇਹ ਵੀ ਪੜ੍ਹੋ : ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ- ਸਰਕਾਰ ਨੇ ਦਿੱਤਾ ਸੋਧ ਪ੍ਰਸਤਾਵ, ਹੁਣ ਜ਼ਿੱਦ ਛੱਡਣ ਕਿਸਾਨ
Union minister hardeep puri appeals: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 21 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਮੰਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਦੂਜੇ ਪਾਸੇ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਪ੍ਰਤੀ ਅੜੇ ਹੋਏ ਹਨ। ਹੁਣ ਕੇਂਦਰ ਨੇ ਆਪਣੇ ਮੰਤਰੀਆਂ ਨੂੰ ਕਿਸਾਨਾਂ ਨੂੰ ਯਕੀਨ ਦਿਵਾਉਣ ਲਈ ਅੱਗੇ ਕੀਤਾ ਹੈ।
ਇਹ ਵੀ ਦੇਖੋ :ਕਿਸਾਨਾਂ ਦੀ ਸਟੇਜ ਤੋਂ ਲੱਖਾ ਸਿਧਾਨਾ Live, ਸੁਣੋ ਹੁਣ ਕੀ ਕਰਨਗੇ ਕਿਸਾਨ