ਕਾਂਗਰਸ ਨੇਤਾ ਰਾਹੁਲ ਗਾਂਧੀ ਅਗਲੇ ਮਹੀਨੇ ਯੂਰਪ ਦੇ 5 ਦਿਨਾਂ ਦੌਰੇ ‘ਤੇ ਜਾ ਸਕਦੇ ਹਨ। ਇਸ ਦੌਰਾਨ ਉਹ ਪੈਰਿਸ ਵਿੱਚ ਇੱਕ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਨ ਤੋਂ ਇਲਾਵਾ ਬੈਲਜੀਅਮ ਵਿੱਚ ਯੂਰਪੀ ਕਮਿਸ਼ਨ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰ ਸਕਦੇ ਹਨ । ਸੂਤਰਾਂ ਅਨੁਸਾਰ ਕਾਂਗਰਸ ਨੇਤਾ ਸਤੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਓਸਲੋ ਵਿੱਚ ਇੱਕ ਸਮਾਗਮ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰ ਸਕਦੇ ਹਨ।
ਦੱਸ ਦੇਈਏ ਕਿ ਰਾਹੁਲ ਦਾ ਇਹ ਦੌਰਾ ਅਜਿਹੇ ਸਮੇਂ ਹੋਣ ਦੀ ਸੰਭਾਵਨਾ ਹੈ ਜਦੋਂ 9 ਅਤੇ 10 ਸਤੰਬਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਜੀ-20 ਸਿਖਰ ਸੰਮੇਲਨ ਆਯੋਜਿਤ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਦੇ ਪੰਜ ਦਿਨਾਂ ਦੌਰੇ ਦੇ ਲਈ ਸਤੰਬਰ ਦੇ ਪਹਿਲੇ ਹਫਤੇ ਵਿੱਚ ਪੈਰਿਸ ਲਈ ਰਵਾਨਾ ਹੋਣ ਦੀ ਸੰਭਾਵਨਾ ਹੈ । ਉਉਹ 7 ਸਤੰਬਰ ਨੂੰ ਬਰੁਸੇਲਜ਼ ਵਿੱਚ ਯੂਰਪੀ ਸੰਘ ਦੇ ਮੈਂਬਰਾਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣਗੇ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ 3 ਦਿਨਾਂ ਤੱਕ ਛੁੱਟੀਆਂ ਦਾ ਐਲਾਨ, ਪ੍ਰਸ਼ਾਸਨ ਵੱਲੋਂ ਪੱਤਰ ਜਾਰੀ
ਸੂਤਰਾਂ ਮੁਤਾਬਕ ਕਾਂਗਰਸ ਆਗੂ 8 ਸਤੰਬਰ ਨੂੰ ਪੈਰਿਸ ਦੀ ਇੱਕ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਸੰਬੋਧਿਤ ਕਰਨਗੇ । ਇਸ ਤੋਂ ਬਾਅਦ ਉਹ 9 ਸਤੰਬਰ ਨੂੰ ਪੈਰਿਸ ਵਿੱਚ ਫਰਾਂਸ ਦੀ ਮਜ਼ਦੂਰ ਯੂਨੀਅਨ ਦੀ ਮੀਟਿੰਗ ਵਿੱਚ ਵੀ ਹਿੱਸਾ ਲੈਣ ਵਾਲੇ ਹਨ । ਸੂਤਰਾਂ ਮੁਤਾਬਕ ਇਸ ਤੋਂ ਬਾਅਦ ਰਾਹੁਲ ਗਾਂਧੀ ਦਾ ਨਾਰਵੇ ਜਾਣ ਦਾ ਪ੍ਰੋਗਰਾਮ ਹੈ, ਜਿੱਥੇ ਉਹ 10 ਸਤੰਬਰ ਨੂੰ ਭਾਰਤੀ ਭਾਈਚਾਰੇ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: