ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਜੰਮੂ ਦੌਰੇ ‘ਤੇ ਹਨ। ਜਿਸਦੀ ਸ਼ੁਰੂਆਤ ਉਹ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਨਾਲ ਕਰਨਗੇ। ਰਾਹੁਲ ਗਾਂਧੀ ਦਾ 2 ਵਜੇ ਕਟਰਾ ਪਹੁੰਚਣ ਦਾ ਪ੍ਰੋਗਰਾਮ ਹੈ। ਇਸ ਦੌਰਾਨ ਉਹ ਕਤਰਾ ਤੋਂ ਮਾਤਾ ਵੈਸ਼ਨੋ ਦੇਵੀ ਦੀ ਪੈਦਲ ਯਾਤਰਾ ਕਰਨਗੇ।
ਇਸਦੇ ਨਾਲ ਹੀ ਉਹ ਉਹ ਆਰਤੀ ਵਿੱਚ ਵੀ ਹਿੱਸਾ ਲੈਣਗੇ। ਇਸ ਸਬੰਧੀ ਕਾਂਗਰਸ ਪਾਰਟੀ ਦੀ ਜੰਮੂ ਤੇ ਕਸ਼ਮੀਰ ਇਕਾਈ ਦੇ ਪ੍ਰਧਾਨ ਗੁਲਾਮ ਅਹਿਮਦ ਮੀਰ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਵੈਸ਼ਨੋ ਦੇਵੀ ਮੰਦਿਰ ਵਿੱਚ ਇੱਕ ਵਿਸ਼ੇਸ਼ ਆਸਥਾ ਹੈ।
ਉਹ ਪਿਛਲੇ ਕਈ ਸਾਲਾਂ ਤੋਂ ਇੱਥੇ ਆਉਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਰਾਜਨੀਤਿਕ ਹਾਲਾਤ ਕੁਝ ਅਜਿਹੇ ਸਨ ਕਿ ਉਹ ਉੱਥੇ ਨਹੀਂ ਜਾ ਸਕਦੇ ਸਨ। ਹੁਣ ਸਥਿਤੀ ਵਿੱਚ ਸੁਧਾਰ ਹੋਇਆ ਹੈ, ਜਿਸ ਕਾਰਨ ਉਹ ਦੋ ਦਿਨਾਂ ਜੰਮੂ ਦਾ ਦੌਰਾ ਕਰਨਗੇ ਤੇ ਸਭ ਤੋਂ ਪਹਿਲਾਂ ਵੈਸ਼ਨੋ ਦੇਵੀ ਮੰਦਿਰ ਦੇ ਦਰਸ਼ਨ ਕਰਨਗੇ।
ਇਸ ਤੋਂ ਇਲਾਵਾ ਮੀਰ ਨੇ ਰਾਜਨੀਤਿਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਟਰਾ ਤੋਂ ਰਾਹੁਲ ਗਾਂਧੀ ਕਾਰ ਰਾਹੀਂ ਜੰਮੂ ਜਾਣਗੇ ਤੇ ਉੱਥੋਂ ਇੱਕ ਪਾਰਟੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਸ਼ੁੱਕਰਵਾਰ ਸਵੇਰੇ 11.30 ਵਜੇ ਜੰਮੂ ਵਿੱਚ ਆਪਣੇ ਪਾਰਟੀ ਵਰਕਰਾਂ ਨੂੰ ਸੰਬੋਧਿਤ ਕਰਨਗੇ।