ਅਸਾਮ ਵਿੱਚ ਹੋਈ ਹਿੰਸਾ ਨੂੰ ਲੈ ਕੇ ਕਾਂਗਰਸ ਸਰਕਾਰ ਭਾਜਪਾ ‘ਤੇ ਲਗਾਤਾਰ ਹਮਲਾਵਰ ਹੈ। ਇਸੇ ਵਿਚਾਲੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅਸਾਮ ਹਿੰਸਾ ਦੀ ਨਿੰਦਾ ਕਰਦਿਆਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਦਰਅਸਲ, ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, “ਜਦੋਂ ਦੇਸ਼ ਵਿੱਚ ਨਫ਼ਰਤ ਦੀ ਜ਼ਹਿਰ ਫੈਲਾਈ ਜਾ ਰਹੀ ਹੈ ਤਾਂ ਕਿਸ ਤਰ੍ਹਾਂ ਦਾ ਅੰਮ੍ਰਿਤ ਮਹੋਤਸਵ? ਜੇਕਰ ਸਭ ਦੇ ਲਈ ਨਹੀਂ ਹੈ ਤਾਂ ਕਿਸ ਤਰ੍ਹਾਂ ਦੀ ਆਜ਼ਾਦੀ?”
ਦੱਸ ਦੇਈਏ ਕਿ ਵੀਰਵਾਰ ਨੂੰ ਨਜਾਇਜ਼ ਕਬਜ਼ਾ ਹਟਾਉਣ ਗਈ ਪੁਲਿਸ ਤੇ ਸਥਾਨਿਕ ਲੋਕਾਂ ਵਿਚਾਲੇ ਹੋਈ ਝੜਪ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ ਤੇ 9 ਪੁਲਿਸ ਵਾਲੇ ਜ਼ਖਮੀ ਹੋ ਗਏ ਸਨ । ਜਿਸ ਤੋਂ ਬਾਅਦ ਇਲਾਕੇ ਵਿੱਚ ਹੁਣ ਵੀ ਤਣਾਅਪੂਰਨ ਮਾਹੌਲ ਦੀ ਸਥਿਤੀ ਹੈ।
ਇਹ ਵੀ ਪੜ੍ਹੋ: BREAKING NEWS : ਪੰਜਾਬ ਦੇ ਨਵੇਂ DGP ਬਣੇ ਇਕ਼ਬਾਲਪ੍ਰੀਤ ਸਹੋਤਾ, ਦਿਨਕਰ ਗੁਪਤਾ ਦੀ ਹੋਈ ਛੁੱਟੀ
ਗੌਰਤਲਬ ਹੈ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਸਰਕਾਰ ਨੇ ਅੰਮ੍ਰਿਤ ਮਹੋਤਸਵ ਮਨਾਉਣ ਦਾ ਐਲਾਨ ਕੀਤਾ ਹੈ। ਇਹ ਮਾਰਚ 2021 ਵਿੱਚ ਗੁਜਰਾਤ ਦੇ ਸਾਬਰਮਤੀ ਆਸ਼ਰਮ ਤੋਂ ਸ਼ੁਰੂ ਕੀਤਾ ਗਿਆ ਸੀ। ਅੰਮ੍ਰਿਤ ਮਹੋਤਸਵ ਦੋ ਸਾਲ ਤੱਕ ਯਾਨੀ 2023 ਤੱਕ ਮਨਾਇਆ ਜਾਵੇਗਾ। ਇਸ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੇਂਦਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਜਿਹੀ ਆਜ਼ਾਦੀ ਦਾ ਕੋਈ ਫਾਇਦਾ ਨਹੀਂ ਜੋ ਸਭ ਦੇ ਲਈ ਨਾ ਹੋਣ।