Rahul gandhi on farmers protest : ਕਿਸਾਨ ਅੰਦੋਲਨ ਦਾ ਅੱਜ 56 ਵਾਂ ਦਿਨ ਹੈ। ਡੈੱਡਲਾਕ ਨੂੰ ਖਤਮ ਕਰਨ ਲਈ ਅੱਜ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ 10 ਵੇਂ ਗੇੜ ਦੀ ਮੀਟਿੰਗ ਕੀਤੀ ਜਾ ਰਹੀ ਹੈ। ਪਰ ਇਸ ਦੌਰਾਨ ਸਿਆਸਤ ਵੀ ਜਾਰੀ ਹੈ। ਕਾਂਗਰਸ ਪਾਰਟੀ ਵੀ ਲਗਾਤਾਰ ਕੇਂਦਰ ਸਰਕਾਰ ਨਿਸ਼ਾਨਾ ਬਣਾ ਰਹੀ ਹੈ। ਇਸ ਦੌਰਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਮੱਧ ਵਰਗ ਨੂੰ ਪ੍ਰਭਾਵਿਤ ਕਰਨਗੇ ਅਤੇ ਅਨਾਜ ਦੀਆਂ ਕੀਮਤਾਂ ਅਸਮਾਨ ਨੂੰ ਛੂਹਣਗੀਆਂ।
ਉਨ੍ਹਾਂ ਟਵੀਟ ਕਰਕੇ ਕਿਹਾ, “ਇਹ ਸਮਝਣਾ ਗਲਤ ਹੈ ਕਿ ਇਹ ਸੱਤਿਆਗ੍ਰਹਿ ਸਿਰਫ ਕਿਸਾਨਾਂ ਲਈ ਹੈ। ਖੇਤੀਬਾੜੀ ਵਿਰੋਧੀ ਇਹ ਤਿੰਨੋਂ ਕਾਨੂੰਨ ਮੱਧ ਵਰਗ ਨੂੰ ਵੀ ਪ੍ਰਭਾਵਿਤ ਕਰਨਗੇ APMC ਨਸ਼ਟ ਹੋ ਜਾਵੇਗਾ ਅਤੇ ਅਨਾਜ ਦੀਆਂ ਕੀਮਤਾਂ ਅਸਮਾਨ ਨੂੰ ਛੂਹਣਗੀਆਂ। ਮੋਦੀ ਜੀ ਸਿਰਫ ਆਪਣੇ ਪੱਤਰਕਾਰ ਅਤੇ ਪੂੰਜੀਵਾਦੀ ਦੋਸਤਾਂ ਲਈ ਕੰਮ ਕਰ ਰਹੇ ਹਨ। ਅੱਜ ਸੱਚ ਸਭ ਦੇ ਸਾਹਮਣੇ ਹੈ!” ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਰਿਹਾ ਹੈ। ਸੁਪਰੀਮ ਕੋਰਟ ਵਿੱਚ ਪਹਿਲਾ ਟਰੈਕਟਰ ਰੈਲੀ ਅਤੇ ਕਮੇਟੀ ਬਾਰੇ ਸੁਣਵਾਈ ਕੀਤੀ ਗਈ ਅਤੇ ਹੁਣ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਦਾ ਇੱਕ ਹੋਰ ਦੌਰ ਚੱਲ ਰਿਹਾ ਹੈ।