ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਦੀਆਂ ਖਬਰਾਂ ਦੇ ਵਿਚਕਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਇਸ ਮਸਲੇ ‘ਤੇ ਟਵੀਟ ਕਰ ਜਲਦੀ ਹੀ ਤਿੰਨੋਂ ਖੇਤੀ ਵਿਰੋਧੀ ਕਾਨੂੰਨ ਵੀ ਹਟਾਉਣ ਦੀ ਗੱਲ ਕਹੀ ਹੈ।
ਰਾਹੁਲ ਨੇ ਟਵੀਟ ‘ਚ ਲਿਖਿਆ ਕਿ, “ਅਜੇ ਤਾਂ ਸਿਰਫ ਦਿਖਾਵੇ ਵਾਲੇ ਬੈਰੀਕੇਡਾਂ ਨੂੰ ਹਟਾਇਆ ਗਿਆ ਹੈ, ਜਲਦੀ ਹੀ ਤਿੰਨੋਂ ਖੇਤੀ ਵਿਰੋਧੀ ਕਾਨੂੰਨ ਵੀ ਹਟਾਏ ਜਾਣਗੇ। ਅੰਨਦਾਤਾ ਸੱਤਿਆਗ੍ਰਹਿ ਜ਼ਿੰਦਾਬਾਦ!” ਦੱਸ ਦੇਈਏ ਕਿ ਟਿਕਰੀ ਬਾਰਡਰ ਤੋਂ ਬਾਅਦ ਹੁਣ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬੈਰੀਕੇਡ ਹਟਾਏ ਜਾਣ ਤੋਂ ਬਾਅਦ ਗਾਜ਼ੀਆਬਾਦ ਤੋਂ ਦਿੱਲੀ ਤੱਕ ਸੜਕ ਖੁੱਲ੍ਹ ਸਕਦੀ ਹੈ, ਦੱਸ ਦੇਈਏ ਕਿ ਕਿਸਾਨ ਪਿਛਲੇ 11 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਇੰਨ੍ਹਾਂ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ ਕਿਸਾਨਾਂ ਦਾ ਪ੍ਰਦਰਸ਼ਨ ਪਹਿਲਾ ਦੀ ਤਰਾਂ ਜਾਰੀ ਹੈ।
ਇਹ ਵੀ ਪੜ੍ਹੋ : ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ
ਪੁਲੀਸ ਸੀਮਿੰਟ ਦੇ ਬਣੇ ਬੈਰੀਕੇਡ ਹਟਾ ਰਹੀ ਹੈ। ਇਸ ਦੇ ਨਾਲ ਹੀ ਸੜਕ ਦੇ ਵਿਚਕਾਰ ਲੱਗੇ ਲੋਹੇ ਦੇ ਕਿੱਲੇ ਵੀ ਹਟਾਏ ਜਾ ਰਹੇ ਹਨ। ਇੱਕ ਪੁਲਿਸ ਅਧਿਕਾਰੀ ਨੇ ਕਿਹਾ, ‘ਸਰਕਾਰ ਦਾ ਹੁਕਮ ਹੈ, ਇਸ ਲਈ ਬੈਰੀਕੇਡਿੰਗ ਹਟਾ ਕੇ ਰਸਤਾ ਖੋਲ੍ਹ ਰਹੇ ਹਾਂ।’ ਪੁਲਿਸ ਬੈਰੀਕੇਡ ਕਿਉਂ ਲਗਾਏ ਗਏ ਇਸ ਬਾਰੇ ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ ਕਿ ਇਹ ਬੈਰੀਕੇਡ ਨੋਇਡਾ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਦੇਖਦੇ ਹੋਏ ਲਗਾਏ ਗਏ ਸਨ, ਹੁਣ ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਆਮ ਜਨਤਾ ਲਈ ਸੜਕ ਨੂੰ ਖੋਲ੍ਹ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts























