Rahul gandhi on tractor rally : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ 49 ਵੇਂ ਦਿਨ ਵੀ ਜਾਰੀ ਹਨ। ਸੁਪਰੀਮ ਕੋਰਟ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ, ਇੱਕ ਕਮੇਟੀ ਵੀ ਬਣਾਈ ਗਈ ਹੈ, ਪਰ ਕਿਸਾਨਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਰੱਦ/ਨਕਾਰ ਦਿੱਤਾ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀ ਕਿਸੇ ਕਾਰਵਾਈ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦੇ। ਕਿਸਾਨ ਅੱਜ ਖੇਤੀਬਾੜੀ ਕਾਨੂੰਨਾਂ ਦੀ ਕਾਪੀ ਸਾੜਨਗੇ। ਕਿਸਾਨ ਜੱਥੇਬੰਦੀਆਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੀ ਗਠਿਤ ਕਮੇਟੀ ਦੇ ਮੈਂਬਰ ਖੇਤੀਬਾੜੀ ਕਾਨੂੰਨਾਂ ਦੇ ਸਮਰਥਕ ਹਨ। ਉਨ੍ਹਾਂ ਨੇ ਜਨਤਕ ਤੌਰ ‘ਤੇ ਕਾਨੂੰਨ ਦੀ ਹਮਾਇਤ ਕਰਨ ਦੀ ਵਕਾਲਤ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਇਸ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ ਅਤੇ 26 ਜਨਵਰੀ ਨੂੰ ਸ਼ਾਂਤਮਈ ਪ੍ਰਦਰਸ਼ਨ ਹੋਏਗਾ।
ਇਸ ਦੇ ਨਾਲ ਹੀ ਬੁੱਧਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਅੰਨਦਾਤਾ ਦੀ ਸ਼ਹਾਦਤ ਤੋਂ ਮੋਦੀ ਸਰਕਾਰ ਸ਼ਰਮਿੰਦਾ ਨਹੀਂ ਹੋਈ ਪਰ ਟਰੈਕਟਰ ਰੈਲੀ ਤੋਂ ਸ਼ਰਮਿੰਦਾ ਹੈ! ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਟਵੀਟ ਕਰ ਕਿਹਾ, 60 ਤੋਂ ਵੱਧ ਅੰਨਦਾਤਾ ਦੀ ਸ਼ਹਾਦਤ ਤੋਂ ਮੋਦੀ ਸਰਕਾਰ ਸ਼ਰਮਿੰਦਾ ਨਹੀਂ ਹੋਈ ਪਰ ਟਰੈਕਟਰ ਰੈਲੀ ਤੋਂ ਸ਼ਰਮਿੰਦਾ ਹੋ ਰਹੀ ਹੈ!