ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀ ਰਾਜਨੀਤੀ ‘ਚ ਇੱਕ ਵਾਰ ਫਿਰ ਉਨਾਓ ਜ਼ਬਰ-ਜਨਾਹ ਮਾਮਲਾ ਗਰਮ ਹੋਣ ਲੱਗਾ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕੀਤੀ ਹੈ।
ਜਿਸ ਵਿੱਚ ਉਨ੍ਹਾਂ ਉਨਾਓ ਜਬਰ ਜਨਾਹ ਪੀੜਤਾ ਦੀ ਮਾਂ ਆਸ਼ਾ ਦੇਵੀ ਨੂੰ ਉਨਾਓ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਐਲਾਨਿਆ। ਇਸ ਲਈ ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਹੈ ਕਿ ਜਿਨ੍ਹਾਂ ਦੀ ਬੇਟੀ ਨਾਲ ਉਨਾਓ ‘ਚ ਭਾਜਪਾ ਨੇ ਬੇਇਨਸਾਫ਼ੀ ਕੀਤੀ, ਹੁਣ ਉਹ ਇਨਸਾਫ ਦਾ ਚਿਹਰਾ ਬਣੇਗੀ। ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਅੱਗੇ ਕਿਹਾ ਹੈ ਕਿ ਲੜੇਗੀ, ਜਿੱਤੇਗੀ! ਰਾਹੁਲ ਗਾਂਧੀ ਦੇ ਇਸ ਟਵੀਟ ਤੋਂ ਬਾਅਦ ਯੂਪੀ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਸਕਦੀ ਹੈ।
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਕਰਦੇ ਹੋਏ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਕਿਹਾ ਸੀ ਕਿ ਕਾਂਗਰਸ ਦੀ ਉਨਾਓ ਉਮੀਦਵਾਰ ਉਨਾਓ ਸਮੂਹਿਕ ਬਲਾਤਕਾਰ ਪੀੜਤਾ ਦੀ ਮਾਂ ਹੈ। ਅਸੀਂ ਉਨ੍ਹਾਂ ਨੂੰ ਆਪਣਾ ਸੰਘਰਸ਼ ਜਾਰੀ ਰੱਖਣ ਦਾ ਮੌਕਾ ਦਿੱਤਾ ਹੈ। ਪ੍ਰਿਅੰਕਾ ਗਾਂਧੀ ਨੇ ਕਿਹਾ ਸੀ ਕਿ ਜਿਸ ਸੱਤਾ ਨਾਲ ਉਨ੍ਹਾਂ ਦੀ ਬੇਟੀ ‘ਤੇ ਤਸ਼ੱਦਦ ਹੋਇਆ, ਉਨ੍ਹਾਂ ਦਾ ਪਰਿਵਾਰ ਬਰਬਾਦ ਹੋਇਆ, ਉਨ੍ਹਾਂ ਨੂੰ ਵੀ ਉਹੀ ਤਾਕਤ ਮਿਲਣੀ ਚਾਹੀਦੀ ਹੈ। ਕਾਂਗਰਸ ਦੀ ਪਹਿਲੀ ਸੂਚੀ ਪ੍ਰਿਯੰਕਾ ਗਾਂਧੀ ਨੇ ਜਾਰੀ ਕੀਤੀ ਹੈ। ਇਸ ਸੂਚੀ ਵਿੱਚ 125 ਉਮੀਦਵਾਰ ਹਨ, ਜਿਨ੍ਹਾਂ ਵਿੱਚ 50 ਮਹਿਲਾ ਉਮੀਦਵਾਰ ਸ਼ਾਮਿਲ ਹਨ।
ਵੀਡੀਓ ਲਈ ਕਲਿੱਕ ਕਰੋ -: