ਯੂਕਰੇਨ ਵਿੱਚ ਫਸੇ ਭਾਰਤੀ ਮੈਡੀਕਲ ਵਿਦਿਆਰਥੀਆਂ ਨਾਲ ਹਮਲੇ ਅਤੇ ਹਿੰਸਾ ਦੀਆਂ ਚਿੰਤਾਜਨਕ ਖਬਰਾਂ ਸਾਹਮਣੇ ਆਈਆਂ ਹਨ । ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਨਾਲ ਜੁੜੀ ਇੱਕ ਵੀਡੀਓ ਸ਼ੇਅਰ ਕਰਕੇ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ ਹੈ । ਰਾਹੁਲ ਗਾਂਧੀ ਨੇ ਕਿਹਾ ਹੈ ਕਿ ਅਸੀਂ ਆਪਣੇ ਨਾਗਰਿਕਾਂ ਨੂੰ ਇਸ ਤਰ੍ਹਾਂ ਨਹੀਂ ਛੱਡ ਸਕਦੇ। ਰਾਹੁਲ ਨੇ ਕਿਹਾ ਹੈ ਕਿ ਮੇਰੀ ਸੰਵੇਦਨਾ ਉਨ੍ਹਾਂ ਮੈਡੀਕਲ ਵਿਦਿਆਰਥੀਆਂ ਨਾਲ ਹੈ ਜੋ ਇਸ ਹਿੰਸਾ ਤੋਂ ਗੁਜ਼ਰ ਰਹੇ ਹਨ । ਕਿਸੇ ਵੀ ਮਾਤਾ-ਪਿਤਾ ਨੂੰ ਇਸ ਦਰਦ ਵਿੱਚੋਂ ਨਹੀਂ ਲੰਘਣਾ ਚਾਹੀਦਾ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਉਨ੍ਹਾਂ ਨੂੰ ਉਥੋਂ ਕੱਢਣ ਦੀ ਯੋਜਨਾ ਤੁਰੰਤ ਸਾਂਝੀ ਕਰਨੀ ਚਾਹੀਦੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਯੋਜਨਾ ਨੂੰ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਦੱਸੇ, ਨਾਲ ਹੀ ਇਸ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਵੀ ਸਾਂਝਾ ਕਰੇ।
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਰਾਹੁਲ ਗਾਂਧੀ ਨੇ ਲਿਖਿਆ, “ਇਸ ਤਰ੍ਹਾਂ ਦੀ ਹਿੰਸਾ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਅਤੇ ਇਨ੍ਹਾਂ ਵੀਡੀਓਜ਼ ਨੂੰ ਦੇਖਣ ਵਾਲੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ । ਕਿਸੇ ਵੀ ਮਾਤਾ-ਪਿਤਾ ਨੂੰ ਇਸ ਤੋਂ ਨਹੀਂ ਲੰਘਣਾ ਚਾਹੀਦਾ । ਭਾਰਤ ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਉਥੋਂ ਕੱਢਣ ਦੀ ਵਿਸਤ੍ਰਿਤ ਯੋਜਨਾ ਬਣਾਉਣੀ ਚਾਹੀਦੀ ਹੈ। ਫਸੇ ਹੋਏ ਲੋਕਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਨਾਲ ਸਾਂਝਾ ਕੀਤਾ ਜਾਣਾ ਚਾਹੀਦਾ ਹੈ । ਅਸੀਂ ਆਪਣੇ ਅਜ਼ੀਜ਼ਾਂ ਨੂੰ ਨਹੀਂ ਛੱਡ ਸਕਦੇ।
ਇਹ ਵੀ ਪੜ੍ਹੋ: Breaking : ਰੂਸ ਨਾਲ ਗੱਲਬਾਤ ਲਈ ਮੰਨਿਆ ਯੂਕਰੇਨ, ਬੇਲਾਰੂਸ ਬਾਰਡਰ ‘ਤੇ ਹੋਵੇਗੀ ਮੀਟਿੰਗ
ਗੌਰਤਲਬ ਹੈ ਕਿ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀ ਕਿਸੇ ਵੀ ਤਰੀਕੇ ਨਾਲ ਉਥੋਂ ਨਿਕਲਣਾ ਚਾਹੁੰਦੇ ਹਨ। ਪਰ ਉਨ੍ਹਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਵਿਦਿਆਰਥੀ ਬਾਰਡਰਾਂ ‘ਤੇ ਫਸੇ ਹੋਏ ਹਨ। ਸਰਕਾਰ ਉਨ੍ਹਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਬੰਬਾਰੀ ਤੇ ਰੂਸੀ ਗੋਲਿਆਂ ਕਾਰਨ ਉੱਥੇ ਤੱਕ ਨਹੀਂ ਪਹੁੰਚ ਪਾ ਰਹੇ ਹਨ।
ਦੱਸ ਦੇਈਏ ਕਿ ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਯੂਕਰੇਨ ਤੋਂ ਨਿਕਲ ਕੇ ਪੋਲੈਂਡ ਜਾ ਰਹੇ ਭਾਰਤੀ ਵਿਦਿਆਰਥੀਆਂ ‘ਤੇ ਹਮਲੇ ਦੀ ਖ਼ਬਰ ਹੈ। ਇਹ ਵਿਦਿਆਰਥੀ ਫਤਿਹਾਬਾਦ ਦੇ ਰਹਿਣ ਵਾਲੇ ਹਨ। ਖਬਰਾਂ ਮੁਤਾਬਕ ਲੜਾਈ ਵਿੱਚ ਇੱਕ ਵਿਦਿਆਰਥੀ ਦਾ ਹੱਥ ਟੁੱਟ ਗਿਆ ਹੈ। PM ਮੋਦੀ ਨੂੰ ਮਦਦ ਦੀ ਅਪੀਲ ਕਰਦੇ ਹੋਏ ਫਤਿਹਾਬਾਦ ਦੇ ਇੱਕ ਵਿਦਿਆਰਥੀ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਹਮਲੇ ਦਾ ਸ਼ਿਕਾਰ ਹੋਏ ਭਾਰਤੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਹਮਲਾਵਰ ਯੂਕਰੇਨ ਦੇ ਫੌਜੀ ਸਨ, ਇਹ ਫੌਜੀ ਭਾਰਤ ਵੱਲੋਂ ਯੁੱਧ ਵਿੱਚ ਯੂਕਰੇਨ ਦਾ ਸਾਥ ਨਾ ਦੇਣ ‘ਤੇ ਗੁੱਸਾ ਜ਼ਾਹਿਰ ਕਰ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: