Rahul gandhi slam modi government : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਕੇਂਦਰ ਦੀ ਮੋਦੀ ਸਰਕਾਰ ਦਾ ਘਿਰਾਓ ਕੀਤਾ ਹੈ। ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਮਹਿੰਗਾਈ ਅਤੇ ਬੇਰੁਜ਼ਗਾਰੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਇਸ ਸਰਕਾਰ ਨੇ ਕੀ ਵਧਾਇਆ ? ਬੇਰੁਜ਼ਗਾਰੀ, ਮਹਿੰਗਾਈ, ਗਰੀਬੀ ਅਤੇ ਸਿਰਫ ਦੋਸਤਾਂ ਦੀ ਕਮਾਈ।” ਉਸਨੇ ਇੱਕ ਅਖਬਾਰ ਦੇ ਅੰਕੜੇ ਵੀ ਟਵੀਟ ਨਾਲ ਸਾਂਝੇ ਕੀਤੇ ਹਨ ਜਿਸ ਵਿੱਚ ਕਿਹਾ ਗਿਆ ਹੈ ਕਿ ਕੋਵਿਡ ਤੋਂ ਪਹਿਲਾਂ 9.9 ਕਰੋੜ ਲੋਕ ਦਰਮਿਆਨੀ ਆਮਦਨੀ ਸਮੂਹ ਦਾ ਹਿੱਸਾ ਸਨ ਜਿਨ੍ਹਾਂ ਦੀ ਗਿਣਤੀ ਘੱਟ ਕੇ 6.6 ਕਰੋੜ ਰਹਿ ਗਈ ਹੈ।
ਇਸ ਦੇ ਨਾਲ ਹੀ, ਅੰਕੜਿਆਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਸਾਲ 2011 ਤੋਂ 2019 ਦੇ ਵਿਚਾਲੇ 5.7 ਕਰੋੜ ਲੋਕ ਘੱਟ ਆਮਦਨੀ ਸਮੂਹ ਵਿੱਚੋਂ ਬਾਹਰ ਨਿਕਲ ਕੇ ਮੱਧ ਆਮਦਨੀ ਸਮੂਹ ਦਾ ਹਿੱਸਾ ਬਣੇ ਸਨ। ਹਰ ਦਿਨ 150 ਰੁਪਏ ਜਾਂ ਇਸਤੋਂ ਘੱਟ ਕਮਾਉਣ ਵਾਲੇ ਲੋਕਾਂ ਦੀ ਸੰਖਿਆ 7.5 ਕਰੋੜ ਤੱਕ ਪਹੁੰਚ ਗਈ ਹੈ। ਰਾਹੁਲ ਗਾਂਧੀ ਅਕਸਰ ਹੀ ਸੋਸ਼ਲ ਮੀਡੀਆ ਦੇ ਜ਼ਰੀਏ ਮੋਦੀ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਸਵਾਲ ਕਰਦੇ ਰਹਿੰਦੇ ਹਨ। ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨੇ ਖੇਤੀਬਾੜੀ ਕਾਨੂੰਨ ਅਤੇ ਹੋਰ ਕਈ ਮੁੱਦਿਆਂ ‘ਤੇ ਟਵੀਟ ਕਰਦਿਆਂ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।