Rahul gandhi slams on nitish kumar : ਬਿਹਾਰ ਸਪੈਸ਼ਲ ਆਰਮਡ ਪੁਲਿਸ ਬਿੱਲ, 2021 ‘ਤੇ ਵਿਚਾਰ ਵਟਾਂਦਰੇ ਦੌਰਾਨ ਮੰਗਲਵਾਰ ਨੂੰ ਬਿਹਾਰ ਵਿਧਾਨ ਸਭਾ ਵਿੱਚ ਕਾਫ਼ੀ ਹੰਗਾਮਾ ਹੋਇਆ ਸੀ। ਇਸ ਸਮੇਂ ਦੌਰਾਨ, ਮੁੱਖ ਵਿਰੋਧੀ ਪਾਰਟੀ ਆਰਜੇਡੀ (RJD) ਸਮੇਤ ਹੋਰ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਦੇ ਨਾਲ ਸਦਨ ਦੇ ਅੰਦਰ ਪੁਲਿਸ ਦੀ ਧੱਕਾ ਮੁੱਕੀ ਅਤੇ ਹੱਥੋਪਾਈ ਵੀ ਹੋਈ ਸੀ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨਿਤੀਸ਼ ਕੁਮਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਘਟਨਾ ਤੋਂ ਇਹ ਸਾਫ ਹੋ ਗਿਆ ਹੈ ਕਿ ਮੁੱਖ ਮੰਤਰੀ ਆਰਐਸਐਸ ਅਤੇ ਬੀਜੇਪੀ ‘ਚ ਰਲ ਗਏ ਹਨ। ਰਾਹੁਲ ਗਾਂਧੀ ਨੇ ਟਵੀਟ ਕੀਤਾ, “ਬਿਹਾਰ ਵਿਧਾਨ ਸਭਾ ਦੀ ਸ਼ਰਮਨਾਕ ਘਟਨਾ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਪੂਰੀ ਤਰ੍ਹਾਂ ਆਰਐਸਐਸ / ਬੀਜੇਪੀ ਦੀਆ ਨੀਤੀਆਂ ‘ਤੇ ਚੱਲ ਰਹੇ ਹਨ। ਲੋਕਤੰਤਰ ਨੂੰ ਸ਼ਰਮਸਾਰ ਕਰਨ ਵਾਲਿਆਂ ਨੂੰ ਸਰਕਾਰ ਅਖਵਾਉਣ ਦਾ ਕੋਈ ਅਧਿਕਾਰ ਨਹੀਂ ਹੈ। ਵਿਰੋਧੀ ਧਿਰ ਫਿਰ ਵੀ ਲੋਕ ਹਿੱਤ ‘ਚ ਅਵਾਜ਼ ਬੁਲੰਦ ਕਰਦਾ ਰਹੇਗਾ- ਅਸੀਂ ਡਰਦੇ ਨਹੀਂ!”
ਨਿਤੀਸ਼ ਕੁਮਾਰ ਸਰਕਾਰ ਨੇ ਮੰਗਲਵਾਰ ਨੂੰ ਬਿਹਾਰ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ ਸੀ, ਜਿਸ ਵਿੱਚ ਕਥਿਤ ਤੌਰ ’ਤੇ ਪੁਲਿਸ ਫੋਰਸ ਨੂੰ ਬਿਨਾਂ ਕਿਸੇ ਵਾਰੰਟ ਦੇ ਗ੍ਰਿਫ਼ਤਾਰ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ, ਜਿਸ ਦੇ ਵਿਰੁੱਧ ਰਾਜਦ ਸਮੇਤ ਕਾਂਗਰਸ ਅਤੇ ਖੱਬੀਆਂ ਪਾਰਟੀਆਂ ਨੇ ਵਿਰੋਧ ਜਤਾਇਆ ਸੀ। ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਆਰਜੇਡੀ ਦੇ ਵਿਧਾਇਕਾਂ ਨੇ ਸਪੀਕਰ ਦੇ ਚੈਂਬਰ ਨੂੰ ਘੇਰ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਟਾਉਣ ਲਈ ਪੁਲਿਸ ਨੂੰ ਬੁਲਾਇਆ ਗਿਆ ਸੀ।