ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਐੱਸਆਈਟੀ ਦੀ ਜਾਂਚ ‘ਚ ਸਾਹਮਣੇ ਆਏ ਖੁਲਾਸੇ ਤੋਂ ਬਾਅਦ ਵਿਰੋਧੀ ਧਿਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਹਮਲਾਵਰ ਹੈ। ਐਸਆਈਟੀ ਨੇ ਆਪਣੀ ਜਾਂਚ ਵਿੱਚ ਪਾਇਆ ਹੈ ਕਿ ਕਿਸਾਨਾਂ ਨੂੰ ਗੱਡੀ ਨਾਲ ਕੁਚਲਣ ਦੀ ਪੂਰੀ ਘਟਨਾ ਇੱਕ ਸੋਚੀ ਸਮਝੀ ਸਾਜ਼ਿਸ਼ ਸੀ।
ਖੁਲਾਸਾ ਹੋਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿੱਧਾ ਹਮਲਾ ਬੋਲਿਆ ਹੈ। ਲਖੀਮਪੁਰ ਖੀਰੀ ਕਾਂਡ ਦੀ ਐਸਆਈਟੀ ਜਾਂਚ ਨਾਲ ਜੁੜੀ ਇੱਕ ਖਬਰ ਦਾ ਸਕਰੀਨ ਸ਼ਾਟ ਸਾਂਝਾ ਕਰਦੇ ਹੋਏ ਰਾਹੁਲ ਗਾਂਧੀ ਨੇ ਲਿਖਿਆ, “ਮੋਦੀ ਜੀ, ਫਿਰ ਤੋਂ ਮੁਆਫੀ ਮੰਗਣ ਦਾ ਸਮਾਂ ਆ ਗਿਆ ਹੈ… ਪਰ ਪਹਿਲਾਂ ਦੋਸ਼ੀ ਦੇ ਪਿਤਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਓ।” ਐੱਸਆਈਟੀ ਦੀ ਜਾਂਚ ਨੂੰ ਲੈ ਕੇ ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਸੱਚਾਈ ਸਭ ਦੇ ਸਾਹਮਣੇ ਹੈ।
ਇਹ ਵੀ ਪੜ੍ਹੋ : ‘ਪੰਜਾਬ ‘ਚ ਸਾਰੇ ਪਰਿਵਾਰਾਂ ਲਈ ਬਿਜਲੀ ਦੀਆਂ 400 ਯੂਨਿਟ ਮੁਫ਼ਤ ਕਰਾਂਗੇ’- ਸੁਖਬੀਰ ਬਾਦਲ
ਐਸਆਈਟੀ ਨੇ ਆਪਣੀ ਜਾਂਚ ਵਿੱਚ ਪਾਇਆ ਹੈ ਕਿ ਕਿਸਾਨਾਂ ਨੂੰ ਗੱਡੀ ਨਾਲ ਕੁਚਲਣ ਦੀ ਪੂਰੀ ਘਟਨਾ ਇੱਕ ਸੋਚੀ ਸਮਝੀ ਸਾਜ਼ਿਸ਼ ਸੀ। ਐੱਸਆਈਟੀ ਨੇ ਹੁਣ ਦੋਸ਼ੀਆਂ ‘ਤੇ ਲਗਾਈਆਂ ਧਾਰਾਵਾਂ ਨੂੰ ਵੀ ਬਦਲ ਦਿੱਤਾ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਹੁਣ ਗੈਰ ਇਰਾਦਾ ਹੱਤਿਆ ਦੀ ਬਜਾਏ ਕਤਲ ਦੇ ਮਾਮਲੇ ਦਾ ਸਾਹਮਣਾ ਕਰਨਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -: