ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਘਰੇਲੂ ਰਸੋਈ ਗੈਸ (ਐਲਪੀਜੀ) ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਬੇਇਨਸਾਫ਼ੀ ਵਿਰੁੱਧ ਇੱਕਜੁੱਟ ਹੋ ਰਿਹਾ ਹੈ।
ਕਾਂਗਰਸ ਪਾਰਟੀ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਲਗਾਤਾਰ ਸਰਕਾਰ ‘ਤੇ ਹਮਲੇ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਕੁੱਝ ਟੈਕਸਾਂ ਨੂੰ ਹਟਾ ਕੇ ਇਨ੍ਹਾਂ ਉਤਪਾਦਾਂ ਦੀਆਂ ਕੀਮਤਾਂ ਘਟਾਉਣ ਦੀ ਮੰਗ ਕਰ ਰਹੀ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ “ਜਨਤਾ ਨੂੰ ਢਿੱਡ ਪੇਟ ਸੌਣ ਲਈ ਮਜਬੂਰ ਕਰਨ ਵਾਲਾ ਖੁਦ ਮਿੱਤਰਾਂ ਦੇ ਪਰਛਾਂਵੇ ਵਿੱਚ ਸੌਂ ਰਿਹਾ ਹੈ, ਪਰ ਦੇਸ਼ ਬੇਇਨਸਾਫ਼ੀ ਦੇ ਵਿਰੁੱਧ ਇੱਕਜੁਟ ਹੋ ਰਿਹਾ ਹੈ।”
ਇਹ ਵੀ ਪੜ੍ਹੋ : ਭਾਰਤ ‘ਚ WhatsApp ਨੇ ਵੱਡੀ ਕਾਰਵਾਈ ਕਰਦਿਆਂ 30 ਲੱਖ ਅਕਾਊਂਟਸ ‘ਤੇ ਲਾਇਆ ਬੈਨ, ਜਾਣੋ ਕਾਰਨ
ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਇਸ ਸਾਲ ਜਨਵਰੀ ਤੋਂ ਚਾਰ ਮਹਾਨਗਰਾਂ ਵਿੱਚ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧੇ ਦੀ ਇੱਕ ਸੂਚੀ ਵੀ ਸਾਂਝੀ ਕੀਤੀ ਹੈ, ਜਿਸ ਦੇ ਨਾਲ ਹੈਸ਼ਟੈਗ ‘ਭਾਜਪਾ ਦੀ ਲੁੱਟ ਵਿਰੁੱਧ ਭਾਰਤ’ ਲਿਖਿਆ ਗਿਆ ਹੈ।
ਇਹ ਵੀ ਦੇਖੋ : ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ, ਦੇਖੋ 2022 ‘ਚ ਕੌਣ ਕਿਥੋਂ ਲੜੇਗਾ ਚੋਣਾਂ ! LIVE