Rahul Gandhi targets Modi government: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ ਤੇ ਇਸੇ ਵਿਚਾਲੇ ਸੈਂਟ੍ਰਲ ਵਿਸਟਾ ਪ੍ਰੋਜੈਕਟ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਣੇ ਕਈ ਵਿਰੋਧੀ ਨੇਤਾਵਾਂ ਨੇ ਇਸ ਬਾਰੇ ਸਵਾਲ ਖੜ੍ਹੇ ਕੀਤੇ ਹਨ ।
ਦਰਅਸਲ, ਇਸ ਸਬੰਧੀ ਰਾਹੁਲ ਗਾਂਧੀ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ । ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ,” ਦੇਸ਼ ਨੂੰ PM ਆਵਾਸ ਨਹੀਂ, ਸਾਹ ਚਾਹੀਦਾ ਹੈ !ਗੌਰਤਲਬ ਹੈ ਕਿ ਕੇਂਦਰ ਸਰਕਾਰ ਦਾ ਸੈਂਟ੍ਰਲ ਵਿਸਟਾ ਪ੍ਰੋਜੈਕਟ ਵਿਵਾਦਾਂ ਵਿੱਚ ਫਸਦਾ ਗੋਇਆ ਦਿਖਾਈ ਦੇ ਰਿਹਾ ਹੈ। ਦਿੱਲੀ ਵਿੱਚ ਇਸ ਪ੍ਰਾਜੈਕਟ ‘ਤੇ ਕੰਮ ਤਾਂ ਚੱਲ ਰਿਹਾ ਹੈ, ਪਰ ਇਸ ਨੂੰ ਕੋਰੋਨਾ ਕਾਲ ਵਿੱਚ ਰੋਕਣ ਦੀ ਮੰਗ ਜ਼ੋਰ ਫੜ ਰਹੀ ਹੈ ।
ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਵੀ ਇਸ ਕੇਸ ਦੀ ਸੁਣਵਾਈ ਹੋਈ ਹੈ । ਪਟੀਸ਼ਨਕਰਤਾ ਵੱਲੋਂ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਸਮੇਂ ਦੀ ਗੰਭੀਰਤਾ ਨੂੰ ਸਮਝਦਿਆਂ ਇਸ ਪ੍ਰਾਜੈਕਟ ਨੂੰ ਫਿਲਹਾਲ ਬੰਦ ਕਰ ਦੇਣਾ ਚਾਹੀਦਾ ਹੈ।
ਦੱਸ ਦੇਈਏ ਕਿ ਰਾਜਪਥ ‘ਤੇ ਲਗਭਗ 2.5 ਕਿਲੋਮੀਟਰ ਲੰਬੇ ਰਸਤੇ ਨੂੰ ਸੈਂਟ੍ਰਲ ਵਿਸਟਾ ਕਿਹਾ ਜਾਂਦਾ ਹੈ। ਉੱਥੇ ਹੀ ਇੰਡੀਆ ਗੇਟ ਤੋਂ ਲੈ ਕੇ ਰਾਸ਼ਟਰਪਤੀ ਭਵਨ ਤੱਕ ਸੈਂਟ੍ਰਲ ਵਿਸਟਾ ਦੇ ਰਸਤੇ ‘ਤੇ 44 ਇਮਾਰਤਾਂ ਆਉਂਦੀਆਂ ਹਨ। ਸੰਸਦ ਭਵਨ, ਨਾਰਥ ਬਲਾਕ, ਸਾਊਥ ਬਲਾਕ ਆਦਿ ਸ਼ਾਮਲ ਹਨ । ਇਸ ਪੂਰੇ ਜ਼ੋਨ ਨੂੰ ਦੁਬਾਰਾ ਯੋਜਨਾਬੱਧ ਕੀਤਾ ਜਾ ਰਿਹਾ ਹੈ, ਜਿਸਦਾ ਨਾਮ ਸੈਂਟ੍ਰਲ ਵਿਸਟਾ ਪ੍ਰੋਜੈਕਟ ਰੱਖਿਆ ਗਿਆ ਹੈ, ਇਸ ਦੀ ਲਾਗਤ ਤਕਰੀਬਨ 30 ਹਜ਼ਾਰ ਕਰੋੜ ਹੈ। ਇਸ ਪ੍ਰੋਜੈਕਟ ਦੇ ਪੂਰਾ ਕਰਨ ਦੀ ਸਮਾਂ ਸੀਮਾ 2024 ਰੱਖੀ ਗਈ ਹੈ। ਇਸ ਪ੍ਰੋਜੈਕਟ ‘ਤੇ ਕੁੱਲ 971 ਕਰੋੜ ਰੁਪਏ ਦਾ ਖਰਚ ਆਉਣ ਦਾ ਅਨੁਮਾਨ ਹੈ।