ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ ਅਤੇ ਇਸ ਵਾਰ ਉਨ੍ਹਾਂ ਨੇ ਸਾਬਕਾ ਫੌਜੀਆਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਨਾ ਮਿਲਣ ਦਾ ਮੁੱਦਾ ਚੁੱਕਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਫੌਜੀਆਂ ਅਤੇ ਦੇਸ਼ ਦਾ ਅਪਮਾਨ ਕਰ ਰਹੀ ਹੈ।
ਰਾਹੁਲ ਗਾਂਧੀ ਨੇ ਮਾਈਕ੍ਰੋ ਬਲਾਗਿੰਗ ਵੈੱਬਸਾਈਟ ਟਵਿੱਟਰ ‘ਤੇ ਟਵੀਟ ਕਰਦਿਆਂ ਲਿਖਿਆ, ”ਵਨ ਰੈਂਕ, ਵਨ ਪੈਨਸ਼ਨ ਦੇ ਧੋਖੇ ਤੋਂ ਬਾਅਦ ਹੁਣ ਮੋਦੀ ਸਰਕਾਰ ‘ਆਲ ਰੈਂਕ, ਨੋ ਪੈਨਸ਼ਨ’ ਦੀ ਨੀਤੀ ਅਪਣਾ ਰਹੀ ਹੈ। ਦੇਸ਼ ਦੇ ਜਵਾਨਾਂ ਦਾ ਅਪਮਾਨ ਦੇਸ਼ ਦਾ ਅਪਮਾਨ ਹੈ….ਸਰਕਾਰ ਨੂੰ ਸਾਬਕਾ ਫੌਜੀਆਂ ਨੂੰ ਜਲਦ ਤੋਂ ਜਲਦ ਪੈਨਸ਼ਨ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਮੌਤ ਵੀ ਨਾ ਪਾ ਸਕੀ ਵਿਛੋੜਾ: ਵੱਡੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਛੋਟੇ ਭਰਾ ਨੇ ਵੀ ਤੋੜਿਆ ਦਮ
ਦੱਸ ਦੇਈਏ ਕਿ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸੈਂਕੜੇ ਸਾਬਕਾ ਫੌਜੀਆਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ ਅਤੇ ਇਸ ਦੇ ਲਈ ਸਰਕਾਰੀ ਵਿਭਾਗ ਵੱਲੋਂ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। ਰਿਪੋਰਟ ਮੁਤਾਬਕ ਅਜਿਹਾ ਇਸ ਲਈ ਹੋ ਸਕਦਾ ਹੈ ਕਿਉਂਕਿ ਸਰਕਾਰ ਨੇ ਪੈਨਸ਼ਨ ਵੰਡ ਲਈ ਨਵੀਂ ਆਨਲਾਈਨ ਪੈਨਸ਼ਨ ਵੰਡ ਪ੍ਰਣਾਲੀ ਅਪਣਾਈ ਸੀ, ਜਿਸ ਵਿੱਚ ਤਕਨੀਕੀ ਖਾਮੀਆਂ ਕਾਰਨ ਪੈਨਸ਼ਨ ਦੀ ਵੰਡ ਸੰਭਵ ਨਹੀਂ ਹੋ ਸਕੀ।
ਵੀਡੀਓ ਲਈ ਕਲਿੱਕ ਕਰੋ -: