Rahul gandhi took jibe on : ਦੇਸ਼ ਵਿੱਚ ਕੋਰੋਨਾ ਕਾਰਨ ਭਿਆਨਕ ਹੁੰਦੀ ਜਾ ਰਹੀ ਸਥਿੱਤੀ ਬਾਰੇ ਚਾਰੇ ਪਾਸੇ ਚਿੰਤਾ ਵੱਧ ਰਹੀ ਹੈ। ਦੇਸ਼ ਭਰ ਵਿੱਚ ਹਰ ਦਿਨ ਦੋ ਲੱਖ ਤੋਂ ਵੱਧ ਕੋਰੋਨਾ ਕੇਸ ਆਉਣੇ ਸ਼ੁਰੂ ਹੋ ਗਏ ਹਨ। ਸੰਕਰਮਣ ਦੀ ਸਥਿਤੀ ਅਜਿਹੀ ਹੋ ਗਈ ਹੈ ਕਿ ਹਸਪਤਾਲਾਂ ਵਿੱਚ ਬੈੱਡ ਨਹੀਂ ਮਿਲ ਰਹੇ। ਆਕਸੀਜਨ ਦੀ ਘਾਟ ਦੇ ਮਾਮਲੇ ਸਾਹਮਣੇ ਆ ਰਹੇ ਹਨ। ਮਾਰੂ ਵਾਇਰਸ ਲੋਕਾਂ ਨੂੰ ਏਨੀ ਤੇਜ਼ੀ ਨਾਲ ਆਪਣੀ ਚਪੇਟ ‘ਚ ਲੈ ਰਿਹਾ ਹੈ ਕਿ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕਰਨ ਲਈ ਵੀ ਲਾਈਨਾਂ ਲੱਗੀਆਂ ਹੋਈਆਂ ਹਨ। ਅਜਿਹੀ ਸਥਿਤੀ ਵਿੱਚ ਸਿਹਤ ਪ੍ਰਣਾਲੀ ਬਾਰੇ ਸਵਾਲ ਖੜ੍ਹੇ ਹੋ ਰਹੇ ਹਨ।
ਇਸ ਦੇ ਦੌਰਾਨ ਹੁਣ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਕਾਰਨ ਦੇਸ਼ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਲਿਖਿਆ, “ਸ਼ਮਸ਼ਾਨਘਾਟ ਅਤੇ ਕਬਰਿਸਤਾਨ ਦੋਨੋ… ਜੋ ਕਿਹਾ ਸੋ ਕੀਤਾ।#ModiMadeDisaster” ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਨਿਸ਼ਾਨਾ ਸਾਧਿਆ ਸੀ, ਉਨ੍ਹਾਂ ਨੇ ਲਿਖਿਆ ਸੀ ਕੇ, “ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਹੈ ਕੇ, “ਕੇਂਦਰ ਸਰਕਾਰ ਦੀ ਕੋਵਿਡ ਰਣਨੀਤੀ, ਪੜਾਅ 1- ਤੁਗਲਕੀ ਲੌਕਡਾਊਨ ਲਗਾਉ। ਪੜਾਅ 2- ਘੰਟੀ ਵਜਾਉ। ਪੜਾਅ 3- ਰੱਬ ਦੇ ਗੁਣ ਗਾਓ।”