ਅੱਜ ਦੇਸ਼ ਭਰ ਵਿੱਚ ਸੰਵਿਧਾਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਸੰਵਿਧਾਨ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸਭ ਦੀ ਜ਼ਿੰਮੇਵਾਰੀ ਹੈ ਕਿ ਸੰਵਿਧਾਨ ਸਿਰਫ਼ ਕਾਗਜ਼ ਨਾ ਬਣ ਕੇ ਰਹਿ ਜਾਵੇ।
ਇਸ ਸਬੰਧੀ ਉਨ੍ਹਾਂ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਨਿਆਂ ਤੇ ਅਧਿਕਾਰ ਸਭ ਦੇ ਲਈ ਬਰਾਬਰ ਹੋਣੇ ਚਾਹੀਦੇ ਹਨ, ਤਾਂ ਜੋ ਸੰਵਿਧਾਨ ਸਿਰਫ਼ ਕਾਗਜ਼ ਨਾ ਬਣ ਜਾਵੇ- ਇਹ ਸਭ ਸਾਡੀ ਜ਼ਿੰਮੇਵਾਰੀ ਹੈ। ਦੇਸ਼ ਦੇ ਸੰਵਿਧਾਨ ਦਿਵਸ ‘ਤੇ ਸਾਰਿਆਂ ਨੂੰ ਵਧਾਈਆਂ।
ਉੱਥੇ ਹੀ ਦੂਜੇ ਪਾਸੇ ਅੱਜ ਸੰਵਿਧਾਨ ਦਿਵਸ ਦੇ ਮੌਕੇ ਸੈਂਟਰਲ ਹਾਲ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਵੀ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਵੱਲੋਂ ਸੰਵਿਧਾਨ ਦਿਵਸ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਨਾ ਹੋਣ ‘ਤੇ ਨਿਸ਼ਾਨਾ ਸਾਧਿਆ।
ਉਨ੍ਹਾਂ ਕਿਹਾ ਕਿ ਭਾਰਤ ਅੱਜ ਇੱਕ ਅਜਿਹੇ ਸੰਕਟ ਵੱਲ ਵੱਧ ਰਿਹਾ ਹੈ, ਜੋ ਸੰਵਿਧਾਨ ਨੂੰ ਸਮਰਪਿਤ ਲੋਕਾਂ ਲਈ ਚਿੰਤਾ ਦਾ ਇੱਕ ਵਿਸ਼ਾ ਹੈ, ਲੋਕਤੰਤਰ ਪ੍ਰਤੀ ਆਸਥਾ ਰੱਖਣ ਵਾਲਿਆਂ ਲਈ ਚਿੰਤਾ ਦਾ ਵਿਸ਼ਾ ਹੈ ਤੇ ਉਹ ਹੈ ਪਰਿਵਾਰਕ ਪਾਰਟੀਆਂ।
ਵੀਡੀਓ ਲਈ ਕਲਿੱਕ ਕਰੋ :-