Rahul Gandhi tweeted on farmers protest: ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੱਜ ਕਿਸਾਨਾਂ ਦਾ ਅੰਦੋਲਨ 80ਵੇਂ ਦਿਨ ਵੀ ਜਾਰੀ ਹੈ। ਇਸ ਵਿਚਾਲੇ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ‘ਤੇ ਲਗਾਤਾਰ ਹਮਲਾ ਬੋਲਿਆ ਜਾ ਰਿਹਾ ਹੈ। ਇਸ ਵਿਚਾਲੇ ਹੁਣ ਇੱਕ ਵਾਰ ਫਿਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਦਿਨ ਨਾ ਸੱਚੇ ਹਨ ਤੇ ਨਾ ਚੰਗੇ ਹਨ।
ਦਰਅਸਲ, ਰਾਹੁਲ ਗਾਂਧੀ ਵੱਲੋਂ ਟਵੀਟ ਕਰਦਿਆਂ ਆਪਣੀ ਇੱਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਵੀਡੀਓ ਸਾਂਝੀ ਕਰਦਿਆਂ ਲ਼ਿਖਿਆ, ‘ਦੇਸ਼ ਦੇ ਵਧੀਆ ਭਵਿੱਖ ਲਈ ਸਾਡਾ ਅੰਨਦਾਤਾ ਸ਼ਾਂਤਮਈ ਸੰਘਰਸ਼ ਕਰ ਰਿਹਾ ਹੈ। ਮੈਂ ਉਨ੍ਹਾਂ ਦੇ ਨਾਲ ਸੀ, ਹਾਂ ਅਤੇ ਰਹਾਂਗਾ ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੇ ਪਦਮਪੁਰ ਕਸਬੇ ਵਿੱਚ ਰਾਹੁਲ ਗਾਂਧੀ ਵੱਲੋਂ ਕਿਸਾਨ ਮਹਾਪੰਚਾਇਤ ਨੂੰ ਸੰਬੋਧਿਤ ਕੀਤਾ ਗਿਆ ਸੀ । ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਦੇ ਕਿਸਾਨਾਂ ਸਾਹਮਣੇ ਅੰਗਰੇਜ਼ ਨਹੀਂ ਟਿਕ ਸਕੇ ਤਾਂ ਪੀਐੱਮ ਮੋਦੀ ਕੌਣ ਹੈ। ਉਨ੍ਹਾਂ ਕਿਹਾ ਕਿ ਇਹ ਇਕੱਲੇ ਕਿਸਾਨਾਂ ਦਾ ਅੰਦੋਲਨ ਨਹੀਂ ਹੈ, ਬਲਕਿ ਪੂਰੇ ਦੇਸ਼ ਦਾ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਹਾਲੇ ਹੋਰ ਵਧੇਗਾ। ਜਿਸ ਕਾਰਣ ਮਈ ਪੀਐੱਮ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸਾਨਾਂ ਦੀ ਗੱਲ ਮੰਨ ਲੈਣ ਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲੈਣ।
ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਤਾਕਤ ਨੂੰ ਨਹੀਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਤੁਸੀ ਲੋਕ ਇਸ ਗਲਤਫਹਿਮੀ ਵਿੱਚ ਨਾ ਰਹੋ ਕਿ ਇਸ ਕਾਨੂੰਨ ਨਾਲ ਸਿਰਫ ਕਿਸਾਨਾਂ ਦਾ ਨੁਕਸਾਨ ਹੋਵੇਗਾ। ਇਸ ਕਾਨੂੰਨ ਨਾਲ ਆਮ ਆਦਮੀ, ਛੋਟੇ ਦੁਕਾਨਦਾਰ ਆਦਿ ਸਭ ਨੂੰ ਨੁਕਸਾਨ ਹੋਵੇਗਾ।
ਇਹ ਵੀ ਦੇਖੋ: ਹਰਿਆਣਵੀਆਂ ਦੇ ਵੱਡੇ ਜਿਗਰੇ, 70 ਲੱਖ ਦੀਆਂ ਦੇਸੀ ਘੀ ਦੀਆਂ ਕਿਸਾਨਾਂ ਨੂੰ ਖਵਾਤੀਆਂ ਜਲੇਬੀਆਂ