Rahul gandhi tweets: ਸੋਮਵਾਰ ਨੂੰ ਰਾਹੁਲ ਗਾਂਧੀ ਨੇ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਟਵਿੱਟਰ ਰਾਹੀਂ ਮੋਦੀ ਸਰਕਾਰ ‘ਤੇ ਹਮਲਾ ਬੋਲਿਆ। ਸਾਬਕਾ ਕਾਂਗਰਸ ਪ੍ਰਧਾਨ ਅਤੇ ਵਯਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧੇ ‘ਤੇ ਟਵੀਟ ਕਰਕੇ ਲਿਖਿਆ ਕਿ ‘ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਇਆ ਹੈ। ਮੋਦੀ ਸਰਕਾਰ ਦੇ ਜਨਤਾ ਲਈ ਵਿਕਲਪ ਹਨ , ਕਾਰੋਬਾਰ ਬੰਦ ਕਰਨਾ, ਚੁੱਲ੍ਹਾ ਭਖਾਓਣਾ ਅਤੇ ਜੁਮਲੇ ਖਾਣਾ। ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਰਾਹੁਲ ਗਾਂਧੀ ਨੇ ਮਹਿੰਗਾਈ ਦੇ ਮੁੱਦੇ ‘ਤੇ ਮੋਦੀ ਸਰਕਾਰ ਖਿਲਾਫ ਕੋਈ ਮੋਰਚਾ ਖੋਲ੍ਹਿਆ ਹੈ, ਇਸ ਤੋਂ ਪਹਿਲਾਂ ਵੀ ਉਹ ਇਸਦੇ ਖਿਲਾਫ ਆਵਾਜ਼ ਬੁਲੰਦ ਕਰ ਚੁੱਕੇ ਹਨ। ਦੱਸ ਦੇਈਏ ਕਿ ਐਲਪੀਜੀ ਦੀ ਕੀਮਤ ਵਿੱਚ 25 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਮੋਦੀ ਸਰਕਾਰ ਹਰ ਪਾਸੇ ਮਹਿੰਗਾਈ ਨੂੰ ਲੇ ਕੇ ਘਿਰੀ ਨਜ਼ਰ ਆ ਰਹੀ ਹੈ। ਇੱਕ ਪਾਸੇ, ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋਏ ਵਾਧੇ ਨੇ ਲੋਕਾਂ ਨੂੰ ਬੁਰੀ ਸਥਿਤੀ ਵਿੱਚ ਪਾਈਆਂ ਹੈ, ਹੁਣ ਐਲਪੀਜੀ ਦੀ ਕੀਮਤ ਨੇ ਵੀ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕੀਤਾ ਹੈ। ਅਜਿਹੀ ਸਥਿਤੀ ਵਿਚ ਰਾਜਨੀਤਿਕ ਪਾਰਟੀਆਂ ਨੇ ਵੀ ਸਰਕਾਰ ਵਿਰੁੱਧ ਹਮਲੇ ਤੇਜ਼ ਕਰ ਦਿੱਤੇ ਹਨ। ਮਹੱਤਵਪੂਰਣ ਗੱਲ ਇਹ ਹੈ ਕਿ ਪਿਛਲੇ ਚਾਰ ਦਿਨਾਂ ਵਿਚ ਦੂਜੀ ਵਾਰ ਐਲਪੀਜੀ ਸਿਲੰਡਰ ਦੀ ਕੀਮਤ ਵਿਚ ਵਾਧਾ ਕੀਤਾ ਗਿਆ ਹੈ। ਅੱਜ ਤੋਂ ਸਾਰੀਆਂ ਸ਼੍ਰੇਣੀਆਂ ਦੀਆਂ ਐਲ.ਪੀ.ਜੀ ਦੀਆਂ ਕੀਮਤਾਂ ਵਿਚ 25 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ 25 ਫਰਵਰੀ ਨੂੰ ਰਸੋਈ ਗੈਸ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕੀਤਾ ਗਿਆ ਸੀ।