Rahul gandhi tweets on farmers : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਵਕਾਲਤ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, “ਨਾ ਡਰਾਂਗੇ, ਨਾ ਝੁਕਾਂਗੇ, ਅੱਤਿਆਚਾਰ ਦਾ ਸਾਹਮਣਾ ਸੱਤਿਆਗ੍ਰਹਿ ਨਾਲ ਕਰਾਂਗੇ। ਤਿੰਨੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਿਸ ਲੈਣਾ ਪਏਗਾ।” ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ। ਕਾਂਗਰਸ ਸਮੇਤ ਕਈ ਪਾਰਟੀਆਂ ਨੇ ਕਿਸਾਨਾਂ ਦੀ ਮੰਗ ਦਾ ਸਮਰਥਨ ਕੀਤਾ ਹੈ। ਪਰ ਸਰਕਾਰ ਦਾ ਕਹਿਣਾ ਹੈ ਕਿ ਉਹ ਕਾਨੂੰਨ ਵਿੱਚ ਸੋਧ ਕਰਨ ਲਈ ਤਿਆਰ ਹੈ ਪਰ ਇਸ ਨੂੰ ਰੱਦ ਨਹੀਂ ਕੀਤਾ ਜਾਵੇਗਾ।
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪਿੱਛਲੇ ਸਾਢੇ ਤਿੰਨ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆ ਸਰਹਦਾਂ ‘ਤੇ ਡਟੇ ਹੋਏ ਹਨ। ਹੁਣ ਗਾਜੀਪੁਰ ਸਰਹੱਦ ‘ਤੇ ਕਿਸਾਨ ਹੋਲੀ ਦੀ ਤਿਆਰੀ ਵਿੱਚ ਰੁੱਝੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਸਾਰੇ ਤਿਉਹਾਰ ਬੀਤੇ ਸਾਢੇ ਤਿੰਨ ਮਹੀਨਿਆਂ ਤੋਂ ਸਰਹੱਦ ‘ਤੇ ਹੀ ਮਨਾਏ ਹਨ। ਇਸੇ ਤਰ੍ਹਾਂ ਹੋਲੀ ਵੀ ਇੱਥੇ ਹੀ ਮਨਾਈ ਜਾਏਗੀ। ਇਸ ਤਹਿਤ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ (ਯੂਥ) ਦੇ ਕੌਮੀ ਪ੍ਰਧਾਨ ਚੌਧਰੀ ਗੌਰਵ ਟਿਕੈਤ ਨੇ ਕਿਹਾ ਕਿ ਇਸ ਵਾਰ ਦੇਸ਼ ਦੀ ਸਭ ਤੋਂ ਵੱਡੀ ਇਤਿਹਾਸਕ ਹੋਲੀ ਗਾਜ਼ੀਪੁਰ ਸਰਹੱਦ ‘ਤੇ ਮਨਾਈ ਜਾਵੇਗੀ।