Rahul gandhi twitter poll : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 35 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਗੱਲਬਾਤ ਹੋ ਰਹੀ ਹੈ। ਅੱਜ ਕਿਸਾਨਾਂ ਅਤੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਜਾਰੀ ਹੈ। ਇਹ ਬੈਠਕ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋ ਰਹੀ ਹੈ, ਜਿਸ ਵਿੱਚ 40 ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ। ਇਸ ਦੇ ਨਾਲ ਹੀ ਗੱਲਬਾਤ ਦੇ ਵਿਚਕਾਰ ਦੁਪਹਿਰ ਦੇ ਖਾਣੇ ਦੌਰਾਨ ਕਿਸਾਨਾਂ ਲਈ ਆਇਆ ਲੰਗਰ ਮੰਤਰੀਆਂ ਨੇ ਵੀ ਛੱਕਿਆ। ਇਸ ਤੋਂ ਪਹਿਲਾਂ ਵਿਗਿਆਨ ਭਵਨ ਵਿੱਚ ਅਜਿਹਾ ਨਜ਼ਾਰਾ ਨਹੀਂ ਦੇਖਿਆ ਗਿਆ ਸੀ।
ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੌਰਾਨ ਰਾਹੁਲ ਗਾਂਧੀ ਨੇ ਆਪਣੇ ਇੱਕ ਟਵੀਟ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵਿੱਟਰ ‘ਤੇ ਇੱਕ ਪੋਲ ਸ਼ੁਰੂ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਰਹੇ ਹਨ, ਅਜਿਹਾ ਕਿਉਂ ਹੈ? ਇਸ ਦੇ ਲਈ ਰਾਹੁਲ ਗਾਂਧੀ ਨੇ ਚਾਰ ਵਿਕਲਪ ਦਿੱਤੇ ਹਨ। ਇਸ ਵਿੱਚ ਪਹਿਲਾ ਵਿਕਲਪ ਇਹ ਹੈ ਕਿ, “ਪ੍ਰਧਾਨ ਮੰਤਰੀ ਮੋਦੀ ਕਿਸਾਨ ਵਿਰੋਧੀ ਹਨ। ਦੂਸਰਾ ਪ੍ਰਧਾਨਮੰਤਰੀ ਮੋਦੀ ਨੂੰ ਕਰੋਨੀ ਪੂੰਜੀਵਾਦੀ ਚਲਾ ਰਹੇ ਹਨ। ਤੀਜਾ, ਉਹ ਹੰਕਾਰੀ ਹਨ ਅਤੇ ਚੌਥਾ ਇਹ ਸਭ ਹਨ।”
ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨੇ ਦੋਸ਼ ਲਾਇਆ ਸੀ ਕਿ ਦੇਸ਼ ਦੇ ਕਿਸਾਨ ਪ੍ਰਧਾਨ ਮੰਤਰੀ ਮੋਦੀ ‘ਤੇ ਭਰੋਸਾ ਨਹੀਂ ਕਰਦੇ। ਪ੍ਰਧਾਨ ਮੰਤਰੀ ਦੇ ਪਹਿਲੇ ਬਿਆਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਟਵੀਟ ਕੀਤਾ ਸੀ ਕਿ, ‘ਹਰ ਬੈਂਕ ਖਾਤੇ ‘ਚ ’15 ਲੱਖ ਰੁਪਏ ਅਤੇ ਹਰ ਸਾਲ ਦੋ ਕਰੋੜ ਨੌਕਰੀਆਂ। 50 ਦਿਨ ਦਿਓ, ਨਹੀਂ ਤਾਂ, ਅਸੀਂ 21 ਦਿਨਾਂ ਵਿੱਚ ਕੋਰੋਨਾ ਵਾਇਰਸ ਵਿਰੁੱਧ ਲੜਾਈ ਜਿੱਤ ਲਵਾਂਗੇ। ਨਾ ਤਾਂ ਕੋਈ ਸਾਡੀ ਸਰਹੱਦ ‘ਚ ਦਾਖਲ ਹੋਇਆ ਹੈ ਅਤੇ ਨਾ ਹੀ ਕਿਸੇ ਚੌਕੀ ‘ਤੇ ਕਬਜ਼ਾ ਕੀਤਾ ਹੈ।” ਉਨ੍ਹਾਂ ਕਿਹਾ, ”ਮੋਦੀ ਜੀ ਦੇ ‘ਅਸੱਤਿਆਗ੍ਰਹਿ’ ਦੇ ਲੰਬੇ ਇਤਿਹਾਸ ਕਾਰਨ ਕਿਸਾਨ ਉਨ੍ਹਾਂ ‘ਤੇ ਭਰੋਸਾ ਨਹੀਂ ਕਰਦੇ।”
ਇਹ ਵੀ ਦੇਖੋ : Jazzy B ਨੇ ਸਟੇਜ ਤੋਂ ਪਾਈ ਧੱਕ ਹੇਕ ਲਾ ਕੀਤੀ ਆਰ-ਪਾਰ ਦੀ ਗੱਲ | Daily Post Punjabi