ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ । ਇਸ ਦੌਰਾਨ ਰਾਹੁਲ ਗਾਂਧੀ ਨੇ ਕੋਰੋਨਾ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ । ਰਾਹੁਲ ਗਾਂਧੀ ਵੱਲੋਂ ਕੋਰੋਨਾ ‘ਤੇ ਇੱਕ ਵ੍ਹਾਈਟ ਪੇਪਰ ਜਾਰੀ ਕੀਤਾ ਗਿਆ ਅਤੇ ਨਾਲ ਹੀ ਤੀਜੀ ਲਹਿਰ ਦੇ ਸਬੰਧ ਵਿਚ ਸਰਕਾਰ ਨੂੰ ਕਈ ਸਲਾਹ ਵੀ ਦਿੱਤੀਆਂ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਵਿਗਿਆਨੀਆਂ ਨੇ ਕੋਰੋਨਾ ਦੀ ਦੂਜੀ ਲਹਿਰ ਨੂੰ ਲੈ ਕੇ ਚੇਤਾਵਨੀ ਦਿੱਤੀ ਸੀ, ਪਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ । ਰਾਹੁਲ ਨੇ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਤੀਜੀ ਲਹਿਰ ਆਉਣ ਵਾਲੀ ਹੈ, ਪਰ ਅਸੀਂ ਫਿਰ ਉਹੀ ਗਲਤੀ ਕਰ ਰਹੇ ਹਾਂ ।
ਇਹ ਵੀ ਪੜ੍ਹੋ: ਪੰਜਾਬ ‘ਚ ਘੱਟ ਹੋਈ ਕੋਰੋਨਾ ਦੀ ਰਫਤਾਰ, 340 ਨਵੇਂ ਮਾਮਲੇ ਆਏ ਸਾਹਮਣੇ, 24 ਮਰੀਜ਼ਾਂ ਨੇ ਤੋੜਿਆ ਦਮ
ਰਾਹੁਲ ਨੇ ਕਿਹਾ ਕਿ ਬੈੱਡ, ਆਕਸੀਜਨ ਅਤੇ ਹੋਰ ਚੀਜ਼ਾਂ ਦੀ ਤਿਆਰੀ ਜੋ ਦੂਸਰੀ ਲਹਿਰ ਵਿੱਚ ਨਹੀਂ ਹੋ ਸਕਦੀ ਸੀ, ਉਹ ਤੀਜੀ ਲਹਿਰ ਦੇ ਆਉਣ ਤੋਂ ਪਹਿਲਾਂ ਕੀਤੀ ਜਾਣੀ ਚਾਹੀਦੀ ਹੈ।
ਕਾਂਗਰਸ ਦੇ ਵ੍ਹਾਈਟ ਪੇਪਰ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਵਿੱਚ ਤੀਜੀ ਲਹਿਰ ਦੀ ਤਿਆਰੀ, ਦੂਜੀ ਲਹਿਰ ਵਿੱਚ ਰਹੀ ਘਾਟ, ਵਿੱਤੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਜਦੋਂ ਤੀਜੀ ਲਹਿਰ ਆਵੇ ਤਾਂ ਆਮ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ। ਰਾਹੁਲ ਨੇ ਕਿਹਾ ਕਿ ਸਰਕਾਰ ਨੂੰ ਮੁਆਵਜ਼ੇ ਦੀ ਵਿਵਸਥਾ ਦਿੱਤੀ ਜਾਣੀ ਚਾਹੀਦੀ ਹੈ, ਜਿਨ੍ਹਾਂ ਦੇ ਪਰਿਵਾਰ ਵਿੱਚ ਕੋਰੋਨਾ ਕਾਰਨ ਮੌਤ ਹੋ ਗਈ ਹੈ, ਉਨ੍ਹਾਂ ਨੂੰ ਮਦਦ ਦਿੱਤੀ ਜਾਵੇ।
ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਟੀਕਾਕਰਨ ਹੀ ਇਕੋ-ਇੱਕ ਹੱਲ ਹੈ, ਬੀਤੇ ਦਿਨ ਟੀਕਾਕਰਨ ਵਿੱਚ ਚੰਗਾ ਕੰਮ ਹੋਇਆ । ਪਰ, ਅਜਿਹਾ ਸਿਰਫ ਇੱਕ ਦਿਨ ਲਈ ਨਹੀਂ ਬਲਕਿ ਹਰ ਰੋਜ਼ ਹੋਣਾ ਚਾਹੀਦਾ ਹੈ ਤਾਂ ਜੋ ਸਾਰਿਆਂ ਨੂੰ ਟੀਕਾ ਲਗਾਇਆ ਜਾ ਸਕੇ। ਰਾਹੁਲ ਨੇ ਕਿਹਾ ਕਿ ਟੀਕਾਕਰਨ ਦੇ ਮਾਮਲੇ ਵਿੱਚ ਰਾਜਾਂ ਨੂੰ ਭਾਜਪਾ-ਕਾਂਗਰਸ ਵਿੱਚ ਨਾ ਵੰਡੋ, ਹਰ ਇੱਕ ਨੂੰ ਟੀਕਾ ਲੱਗਣਾ ਜ਼ਰੂਰੀ ਹੈ।
ਇਸ ਤੋਂ ਅੱਗੇ ਰਾਹੁਲ ਗਾਂਧੀ ਨੇ ਕਿਹਾ ਕਿ ਸਾਡਾ ਵ੍ਹਾਈਟ ਪੇਪਰ ਸਿਰਫ ਗਲਤੀਆਂ ਦਾ ਪਰਦਾਫਾਸ਼ ਕਰਨ ਜਾ ਰਿਹਾ ਹੈ, ਜੇਕਰ ਸਰਕਾਰ ਇਸ ਇੰਪੁੱਟ ਨੂੰ ਲੈਂਦੀ ਹੈ ਤਾਂ ਸਰਕਾਰ ਨੂੰ ਫਾਇਦਾ ਹੋਵੇਗਾ । ਰਾਹੁਲ ਨੇ ਕਿਹਾ ਕਿ ਜਦੋਂ ਮਨਮੋਹਨ ਸਿੰਘ ਨੇ ਸਲਾਹ ਦਿੱਤੀ ਤਾਂ ਸਰਕਾਰ ਦੇ ਮੰਤਰੀ ਨੇ ਉਨ੍ਹਾਂ ਦਾ ਮਜ਼ਾਕ ਉਡਾਇਆ, ਪਰ ਦੋ ਮਹੀਨਿਆਂ ਬਾਅਦ ਉਸੇ ਸਰਕਾਰ ਨੂੰ ਵੀ ਅਜਿਹਾ ਕਰਨਾ ਪਿਆ ।
ਰਾਹੁਲ ਗਾਂਧੀ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਵਿੱਚ ਅਜਿਹੇ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਜਿਨ੍ਹਾਂ ਨੂੰ ਬਚਾਇਆ ਜਾ ਸਕਦਾ ਸੀ। ਇਸ ਦਾ ਸਭ ਤੋਂ ਵੱਡਾ ਕਾਰਨ ਆਕਸੀਜਨ ਦੀ ਘਾਟ, ਹਸਪਤਾਲਾਂ ਵਿੱਚ ਬੈੱਡਾਂ ਦਾ ਸੰਕਟ ਸੀ। ਸਰਕਾਰ ਨੂੰ ਇਸ ਲਈ ਪਹਿਲਾਂ ਹੀ ਤਿਆਰੀ ਕਰਨੀ ਚਾਹੀਦੀ ਸੀ, ਹੁਣ ਤੀਜੀ ਲਹਿਰ ਤੋਂ ਪਹਿਲਾਂ ਵੀ ਤਿਆਰੀ ਕਰਨੀ ਪਵੇਗੀ।