ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ।
ਇਸ ਸਮੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ। ਅੱਜ ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿੱਚ 28 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 26 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। 4 ਮਈ ਤੋਂ ਤੇਲ ਦੀਆਂ ਕੀਮਤਾਂ ‘ਚ ਇਹ 28 ਵਾਂ ਵਾਧਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਮੋਦੀ ਸਰਕਾਰ ‘ਤੇ ਲਗਾਤਾਰ ਹਮਲਾ ਬੋਲ ਰਹੀ ਹੈ।
ਇਹ ਵੀ ਪੜ੍ਹੋ : BJP ‘ਚ ਜਾਣ ਦਾ ਇੰਨਾਂ ਪਛਤਾਵਾ ਕੇ ਸਿਰ ਮੁੰਨਵਾ ਕੇ ਕੀਤੀ TMC ‘ਚ ਵਾਪਸੀ
ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੀਮਤਾਂ ਵਿੱਚ ਹੋਏ ਵਾਧੇ ਦਾ ਗ੍ਰਾਫ ਸਾਂਝਾ ਕਰਦਿਆਂ ਟਵੀਟ ਕੀਤਾ, “ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕਦੋਂ ਹੇਠਾਂ ਆਉਣਗੀਆਂ ? ਜਦੋਂ ਅਗਲੀਆਂ ਚੋਣਾਂ ਹੋਣਗੀਆਂ।” ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਜੰਮੂ-ਕਸ਼ਮੀਰ, ਉੜੀਸਾ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ।
ਇਹ ਵੀ ਦੇਖੋ : ਘੁੰਮਣ ਨਿਕਲੇ 8 ਦੋਸਤਾਂ ਦੀ ਬਲੈਰੋ ਗੱਡੀ ਦਰਿਆ ‘ਚ ਡਿੱਗੀ, ਦੇਖੋ ਖੌਫਨਾਕ ਹਾਦਸੇ ਦੀਆਂ ਤਸਵੀਰਾਂ